ਰਾਜ ਸਭਾ ਮੈਂਬਰ ਅਮਰ ਸਿੰਘ ਦਾ ਦਿਹਾਂਤ

ਨਵੀਂ ਦਿੱਲੀ, 1 ਅਗਸਤ (ਸ.ਬ.) ਰਾਜ ਸਭਾ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ (ਐਸ. ਪੀ.) ਦੇ ਸਾਬਕਾ ਨੇਤਾ ਅਮਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ| ਉਹ 64 ਸਾਲਾ ਦੇ ਸਨ| ਉਨ੍ਹਾਂ ਦਾ ਪਿਛਲੇ 6 ਮਹੀਨਿਆਂ ਤੋਂ ਸਿੰਗਾਪੁਰ ਵਿਚ ਇਲਾਜ ਚੱਲ ਰਿਹਾ ਸੀ| ਮਿਲੀ ਜਾਣਕਾਰੀ ਮੁਤਾਬਕ ਅਮਰ ਸਿੰਘ ਦਾ ਕਿਡਨੀ ਟਰਾਂਸਪਲਾਂਟ ਹੋਇਆ ਸੀ| ਦਿਹਾਂਤ ਤੋਂ 2 ਘੰਟੇ ਪਹਿਲਾਂ ਹੀ ਉਨ੍ਹਾਂ ਨੇ ਆਖਰੀ ਟਵੀਟ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਈਦ ਦੀ ਮੁਬਾਰਕਬਾਦ ਦਿੱਤੀ ਸੀ|
ਅਮਰ ਸਿੰਘ ਮੌਜੂਦਾ ਸਮੇਂ ਵਿਚ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਸੰਸਦ ਮੈਂਬਰ ਸਨ| 5 ਜੁਲਾਈ 2016 ਨੂੰ ਉਨ੍ਹਾਂ ਨੂੰ ਉੱਪਰਲੇ ਸਦਨ ਲਈ ਚੁਣਿਆ ਗਿਆ ਸੀ| ਸਮਾਜਵਾਦੀ ਪਾਰਟੀ ਤੋਂ ਵੱਖ ਹੋਣ ਤੋਂ ਬਾਅਦ ਉਨ੍ਹਾਂ ਦੀ ਸਰਗਰਮੀ ਘੱਟ ਹੋ ਗਈ ਸੀ| ਹਾਲਾਂਕਿ ਬੀਮਾਰ ਹੋਣ ਤੋਂ ਪਹਿਲਾਂ ਤੱਕ ਉਨ੍ਹਾਂ ਦੀ ਨੇੜਤਾ ਭਾਜਪਾ ਪਾਰਟੀ ਨਾਲ ਵੱਧ ਰਹੀਆਂ ਸਨ| ਉਨ੍ਹਾਂ ਨੇ ਸਿਆਸੀ ਸਫ਼ਰ ਦੀ ਸ਼ੁਰੂਆਤ 1996 ਵਿੱਚ ਰਾਜ ਸਭਾ ਦਾ ਮੈਂਬਰ ਚੁਣੇ ਜਾਣ ਨਾਲ ਹੋਈ ਸੀ|

Leave a Reply

Your email address will not be published. Required fields are marked *