ਰਾਮਗੜ੍ਹੀਆ ਭਵਨ ਵਿਖੇ ਕੀਰਤਨ ਦਰਬਾਰ ਭਲਕੇ

ਐਸ ਏ ਐਸ ਨਗਰ, 7 ਅਗਸਤ (ਸ.ਬ.) ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਫੇਜ਼ 3 ਬੀ 1 ਐਸ ਏ ਐਸ ਨਗਰ ਵਲੋਂ 8 ਅਗਸਤ ਨੂੰ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜੀਆ ਸਭਾ ਮੁਹਾਲੀ ਦੇ ਜਨਰਲ ਸਕੱਤਰ ਸ੍ਰ. ਕਰਮ ਸਿੰਘ ਬਬਰਾ ਨੇ ਦੱਸਿਆ ਕਿ 8 ਅਗਸਤ ਨੂੰ ਇਹ ਸਮਾਗਮ ਸ਼ਾਮ 6.30 ਤੋਂ ਰਾਤ 8 ਵਜੇ ਤਕ ਕਰਵਾਇਆ ਜਾ ਰਿਹਾ ਹੈ|
ਉਹਨਾਂ ਦੱਸਿਆ ਕਿ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਇਕਬਾਲ ਸਿੰਘ ਅਤੇ ਸਾਥੀ, ਭਾਈ ਦੀਦਾਰ ਸਿੰਘ ਪ੍ਰਦੇਸੀ (ਇੰਗਲੈਂਡ ਵਾਲੇ) ਕੀਰਤਨ ਕਰਨਗੇ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ| ਇਸ ਮੌਕੇ ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਡਾ. ਸਤਵਿੰਦਰ ਸਿੰਘ ਭੰਮਰਾ ਵੀ ਮੌਜੂਦ ਸਨ|

Leave a Reply

Your email address will not be published. Required fields are marked *