ਰਾਮਗੜ੍ਹੀਆ ਸਭਾ ਨੇ ਮੈਡੀਕਲ ਕੈਂਪ ਲਗਾਇਆ

ਐਸ ਏ ਐਸ ਨਗਰ, 15 ਜਨਵਰੀ (ਸ.ਬ.) ਰਾਮਗੜ੍ਹੀਆ ਸਭਾ  ਫੇਜ਼-3ਬੀ1 ਵੱਲੋਂ ਸਿਲਵਰ ਓਕਸ ਹਸਪਤਾਲ ਫੇਜ਼-9 ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਨੇ 70 ਮਰੀਜਾਂ ਦੀ ਜਾਂਚ ਕੀਤੀ ਅਤੇ ਸਭਾ ਵੱਲੋਂ ਲੋੜਵੰਦ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ| ਸਭਾ ਦੇ ਜਨਰਲ ਸਕੱਤਰ ਸ੍ਰ. ਦਵਿੰਦਰ ਸਿੰਘ ਨੰਨੜਾ ਨੇ ਆਏ ਹੋਏ ਮਾਹਿਰ ਡਾਕਟਰਾਂ ਦਾ ਧੰਨਵਾਦ ਕੀਤਾ| ਇਸ ਮੌਕੇ ਸਭਾ ਦੇ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ|

Leave a Reply

Your email address will not be published. Required fields are marked *