ਰਾਮਗੜ੍ਹੀਆ ਸਭਾ ਵੱਲੋਂ ਅੱਖਾਂ ਦਾ ਫਰੀ ਚੈਕਅੱਪ ਕੈਂਪ ਅਤੇ ਕੀਰਤਨ ਦਰਬਾਰ ਭਲਕੇ

ਐਸ ਏ ਐਸ ਨਗਰ, 23 ਦਸੰਬਰ (ਸ.ਬ.) ਲੋਕ ਕਲਿਆਣ ਕੇਂਦਰ, ਰਾਮਗੜੀਆ ਸਭਾ ਫੇਜ਼ 3ਬੀ 1 ਮੁਹਾਲੀ, ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦੇ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ, ਸਮੂਹ ਮਾਨਵਤਾ ਦੀ ਭਲਾਈ ਲਈ ਅੱਖਾਂ ਦਾ ਫਰੀ ਚੈਕਅੱਪ ਕੈਪ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਐਸ ਏ ਐਸ ਨਗਰ ਦੇ ਸਹਿਯੋਗ ਨਾਲ ਮਿਤੀ 24 ਦਸੰਬਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਮਾਹਿਰ ਡਾਕਟਰਾਂ ਵਲੋ ਮਰੀਜਾਂ ਦੀਆਂ ਅੱਖਾਂ ਦਾ ਫਰੀ ਚੈਕ ਕੀਤਾ ਜਾਵੇਗਾ| ਲੋੜਵੰਦ ਮਰੀਜਾਂ ਦੇ ਅੱਖਾਂ ਦੇ ਲੈਸ ਪਾਏ ਜਾਣਗੇ| ਕੈਂਪ ਵਿੱਚ ਦੰਦਾਂ, ਆਯਰਵੇਦਿਕ, ਹੋਮੇਪੈਥਿਕ ਆਦਿ ਦੇ ਮਾਹਿਰ ਡਾਕਟਰ ਵੀ ਮਰੀਜਾਂ ਦੀ ਜਾਂਚ ਕਰਨਗੇ ਅਤੇ ਲੋੜ ਅਨੁਸਾਰ ਦਵਾਈਆਂ ਫਰੀ ਦਿਤੀਆਂ ਜਾਣਗੀਆਂ| ਕੈਂਪ ਵਿੱਚ ਥਾਇਰਾਇਡ ਦੇ ਟੈਸਟ ਫਰੀ ਕੀਤੇ ਜਾਣਗੇ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਨੰਨੜਾ ਨੇ ਦੱਸਿਆ ਕਿ ਇਸ ਦਿਨ ਲੋਕ ਕਲਿਆਣ ਕੇਂਦਰ, ਰਾਮਗੜ੍ਹੀਆ ਸਭਾ ਵੱਲੋਂ ਸ਼ਾਮ 5:00 ਵਜੇ ਤੋਂ ਲੈ ਕੇ ਰਾਤ 8:30 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਉਚ ਕੋਟੀ ਦੇ ਰਾਗੀ, ਕਥਾ ਵਾਚਕ ਅਤੇ ਪੰਥ ਪ੍ਰਸਿੱਧ ਪ੍ਰਚਾਰਕ ਆਪਣੇ ਰਸ ਭਿੰਨੇ ਕੀਰਤਨ ਰਾਂਹੀ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕਰਨਗੇ|
ਉਨ੍ਹਾਂ ਦੱਸਿਆ ਕਿ ਇਸ ਦਿਨ ਦਸਮੇਸ਼ ਵੈੱਲਫੇਅਰ ਕੌਂਸਲ ਦੇ ਸਹਿਯੋਗ ਨਾਲ ਬ੍ਰੈਡ ਪਕੌੜਿਆਂ ਅਤੇ ਚਾਹ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *