ਰਾਮੂੰਵਾਲੀਆ ਵਲੋਂ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 13 ਜੂਨ (ਸ.ਬ.) ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂੰਵਾਲੀਆ ਤੇ ਹੈਲਪਿੰਗ ਹੈਪਲੈਸ ਦੀ ਸੰਚਾਲਕ ਅਮਨਜੋਤ ਕੌਰ ਰਾਮੂੰਵਾਲੀਆ ਨੇ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਇਰਾਕ ਵਿੱਚ ਫਸੇ ਹੋਏ 39 ਭਾਰਤੀਆਂ, ਜਿਹਨਾਂ ਵਿੱਚ ਜਿਆਦਾਤਰ ਪੰਜਾਬੀ ਹਨ, ਨੂੰ ਵਾਪਸ ਲਿਆਉਣ ਲਈ ਯਤਨ ਕੀਤੇ ਜਾਣ| ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਲਪਿੰਗ ਹੈਪਲੈਸ ਦੇ ਬੁਲਾਰੇ ਨੇ ਦਸਿਆ ਕਿ ਵਿਦੇਸ਼ ਮੰਤਰੀ ਨੇ ਉਹਨਾਂ ਦੀ ਗਲ ਧਿਆਨ ਨਾਲ ਸੁਣੀ ਅਤੇ ਇਸ ਸਬੰਧੀ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ| ਇਸ ਮੌਕੇ ਕੁਲਦੀਪ ਸਿੰਘ ਬੈਰੋਪੁਰਾ, ਗੁਰਪਾਲ ਸਿੰਘ ਮਾਨ ਵੀ ਮੌਜੂਦ ਸਨ|

Leave a Reply

Your email address will not be published. Required fields are marked *