ਰਾਸ਼ਟਰੀ ਏਕਤਾ ਦਿਵਸ ਮੌਕੇ ‘ਏਕਤਾ ਲਈ ਦੌੜ’ ਦਾ ਆਯੋਜਨ

ਰਾਸ਼ਟਰੀ ਏਕਤਾ ਦਿਵਸ ਮੌਕੇ ‘ਏਕਤਾ ਲਈ ਦੌੜ’ ਦਾ ਆਯੋਜਨ

ਐਸ.ਏ.ਐਸ. ਨਗਰ,31 ਅਕਤੂਬਰ  (ਸ.ਬ.) ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਰਾਸ਼ਟਰੀ ਏਕਤਾ ਦਿਵਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ 3 ਬੀ 1 ਤੋਂ ਗੁਰਦੁਆਰਾ ਅੰਬ ਸਾਹਿਬ ਤੱਕ  ‘ਏਕਤਾ ਲਈ ਦੌੜ’ ਦਾ ਆਯੋਜਨ ਕੀਤਾ ਗਿਆ| ਦੌੜ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ|
‘ਏਕਤਾ ਲਈ ਦੌੜ’ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਸਮੇਤ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ ਤੇ ਦੌੜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚੀ ਅਤੇ ਮੁੜ ਸਰਕਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਵਿਖੇ ਸਮਾਪਤ ਹੋਈ|
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਦਾਰ ਵੱਲਭਭਾਈ ਪਟੇਲ ਦਾ ਜਨਮ 31 ਅਕਤੂਬਰ 1875 ਵਿੱਚ ਪਿੰਡ ਨਾਦੀਆਦ (ਗੁਜਰਾਤ) ਵਿਖੇ ਸਧਾਰਨ ਕਿਸਾਨ ਪਰਿਵਾਰ ਵਿੱਚ ਹੋਇਆ ਤੇ ਆਪਣੀ ਸਖਤ ਮਿਹਨਤ ਸਦਕਾ ਉਨ੍ਹਾਂ ਨੇ ਉਚ ਵਿੱਦਿਆ ਹਾਸਿਲ ਕੀਤੀ ਅਤੇ ਭਾਰਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਬਣੇ|  ਸਰਦਾਰ ਵੱਲਭਭਾਈ ਪਟੇਲ ਵੱਲੋਂ ਦੇਸ ਦੀ ਆਜ਼ਾਦੀ ਅਤੇ  ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ| ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਨਿਰਮਲ ਸਿੰਘ ਸਿੱਧੂ, ਸਹਾਇਕ ਸਿੱਖਿਆ ਅਫਸ਼ਰ ਜਸਵਿੰਦਰ ਕੌਰ, ਪੀ.ਟੀ.ਆਈ. ਹਰਬੰਸ ਸਿੰਘ , ਅਧਿਆਤਮ ਪ੍ਰਕਾਸ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *