ਰਾਸ਼ਨ ਵੰਡ ਪ੍ਰਣਾਲੀ ਦੇ ਡਿਜੀਟਲਾਈਜੇਸ਼ਨ ਨਾਲ ਵਿਭਾਗ ਦੇ ਕੰਮਕਾਜ ਵਿੱਚ ਆਈ ਕ੍ਰਾਂਤੀਕਾਰੀ ਤਬਦੀਲੀ : ਆਸ਼ੂ


ਚੰਡੀਗੜ੍ਹ, 29 ਦਸੰਬਰ (ਸ਼ਬ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਰਾਸ਼ਨ ਵੰਡ ਪ੍ਰਣਾਲੀ ਲਈ ਸਮਾਰਟ ਰਾਸ਼ਨ ਕਾਰਡ ਲਾਗੂ ਕਰਨ ਨਾਲ ਡਿਜੀਟਲਾਈਜੇਸ਼ਨ ਦੀ ਦਿਸ਼ਾ ਵਿਚ ਪੰਜਾਬ ਰਾਜ ਵਲੋਂ ਇਕ ਵੱਡੀ ਪੁਲਾਂਘ ਪੁੱਟੀ ਗਈ ਹੈ ਜਿਸ ਨਾਲ ਵਿਭਾਗ ਦੇ ਕੰਮਕਾਜ ਵਿਚ ਕ੍ਰਾਂਤੀਕਾਰੀ ਤਬਦੀਲੀ ਆਈ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਾਲ 2017 ਦੌਰਾਨ ਸੂਬੇ ਵਿੱਚ ਸੱਤਾ ਸੰਭਾਲਣ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਅਨਾਜ ਵੰਡ ਪ੍ਰਣਾਲੀ ਲਈ ਸਮਾਰਟ ਕਾਰਡ ਬਣਾਉਣ ਅਤੇ ਇਸ ਸਕੀਮ ਦੀ ਡਿਜੀਟਾਈਜ਼ੇਸ਼ਨ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਪੂਰਾ ਕੀਤਾ ਗਿਆ ਹੈ ਅਤੇ ਇਸ ਨਾਲ ਸਹੀ ਲੋੜਵੰਦਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਹੋ ਜਾਵੇਗੀ। ਉਹਨਾਂ ਕਿਹਾ ਕਿ ਇਸ ਸਕੀਮ ਅਧੀਨ ਸੂਬੇ ਦੇ 37 ਲੱਖ ਪਰਿਵਾਰਾਂ ਦੇ 1.41 ਕਰੋੜ ਲੋਕਾਂ ਨੂੰ ਸਿੱਧੇ ਤੌਰ ਤੇ ਲਾਭ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਜਿਹੇ ਪਰਿਵਾਰ ਜੋ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਹੀਂ ਆ ਸਕੇ, ਉਹਨਾਂ ਲਈ ਸਟੇਟ ਸਪਾਂਸਰਡ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਅਧੀਨ ਸੂਬੇ ਦੇ 2,37,200 ਪਰਿਵਾਰਾਂ (1 ਪਰਿਵਾਰ ਦੇ 4 ਮੈਂਬਰ ) ਦੇ 9,48,801 ਮੈਂਬਰਾਂ ਨੂੰ ਲਾਭ ਹੋਵੇਗਾ।

Leave a Reply

Your email address will not be published. Required fields are marked *