ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਸੂਬਾ ਸਰਕਾਰ ਖਿਲਾਫ ਰੋਸ-ਪ੍ਰਦਰਸ਼ਨ ਜਾਰੀ

ਐਸ.ਏ.ਐਸ.ਨਗਰ, 27 ਜੁਲਾਈ (ਸ.ਬ.) ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੇ ਖਿਲਾਫ ਰੋਸ-ਪ੍ਰਦਰਸ਼ਨ ਅੱਜ ਵੀ ਜਾਰੀ ਰਿਹਾ| ਐਨ.ਆਰ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਅਤੇ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਤੋਂ ਡਾ. ਇੰਦਰਜੀਤ ਸਿੰਘ ਰਾਣਾ ਅਤੇ ਸ੍ਰ. ਅਮਰਜੀਤ ਸਿੰਘ ਦੀ ਅਗਵਾਈ ਵਿੱਚ ਕੀਤੇ ਰੋਸ ਪ੍ਰਦਰਸ਼ਨ ਦੌਰਾਨ  ਮੁਲਾਜ਼ਮਾਂ ਨੇ  ਜਿਲ੍ਹਾ ਪੱਧਰ ਤੇ ਮੌਜੂਦਾ ਸਰਕਾਰ ਦਾ ਪਿੱਟ-ਸਿਆਪਾ ਕੀਤਾ|
ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਪੋਲ ਖੋਲਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਤੁਰੰਤ ਪਹਿਲ ਦੇ ਆਧਾਰ ਤੇ ਸਮੂਹ ਪੰਜਾਬ ਮੁਲਾਜ਼ਮਾਂ ਨੂੰ ਰੈਗੁਲਰ ਕਰੇ ਅਤੇ ਜਦੋਂ ਤੱਕ ਸਾਰੇ ਮੁਲਾਜ਼ਮ ਰੈਗੁਲਰ ਨਹੀਂ ਹੋ ਜਾਂਦੇ ਉਦੋਂ ਤੱਕ ਬਾਹਰੋਂ ਕੀਤੀਆਂ ਜਾਣ ਵਾਲੀਆਂ ਨਵੀਆਂ ਭਰਤੀਆਂ ਤੇ ਰੋਕ ਲਗਾਈ ਜਾਵੇ| ਉਹਨਾਂ ਕਿਹਾ ਕਿ ਜੇਕਰ ਸਰਕਾਰ ਮਿੱਥੇ ਸਮੇਂ ਵਿੱਚ ਮੁਲਾਜ਼ਮਾਂ ਦੀਆਂ ਇਹਨਾਂ ਮੰਗਾਂ ਦਾ ਕੋਈ ਯੋਗ ਹੱਲ ਨਹੀਂ ਕੱਢਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਮੁਲਾਜ਼ਮ ਆਪਣੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਣਗੇ|

Leave a Reply

Your email address will not be published. Required fields are marked *