ਰਾਹੁਲ ਗਾਂਧੀ ਨੂੰ ਦੇਸ਼ ਵਿੱਚ ਕੋਈ ਗੰਭੀਰਤਾ ਨਾਲ ਨਹੀਂ ਲੈਂਦਾ: ਸ਼ਿਵਰਾਜ

ਭੋਪਾਲ, 15 ਦਸੰਬਰ (ਸ.ਬ.) ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਕਿਹਾ ਕਿ ਕੋਈ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲੈਦਾ| ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਕੋਲ ਪ੍ਰਧਾਨ ਮੰਤਰੀ ਦੇ ‘ਨਿੱਜੀ ਭ੍ਰਿਸ਼ਟਾਚਾਰ’ ਦੀ ਜਾਣਕਾਰੀ ਹੈ, ਇਸ ਲਈ ਉਨ੍ਹਾਂ ਨੂੰ ਸੰਸਦ ਵਿੱਚ ਬੋਲਣ ਨਹੀਂ ਦਿੱਤਾ ਜਾ ਰਿਹਾ, ਜਦੋਂ ਸ਼ਿਵਰਾਜ ਸਿੰਘ ਚੌਹਾਨ ਕੋਲੋਂ ਇਸ ਸੰਬੰਧ ਵਿੱਚ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ, ‘ਇਹ ਸਵਾਲ-ਜਵਾਬ ਦੇਣ ਦੇ ਕਾਬਲ ਨਹੀਂ ਹੈ ਕਿਉਂਕਿ  ਰਾਹੁਲ ਗਾਂਧੀ ਨੂੰ     ਦੇਸ਼ ਵਿਚ ਕੋਈ ਗੰਭੀਰਤਾ ਨਾਲ ਨਹੀਂ ਲੈਦਾ|’ ਨੋਟਬੰਦੀ ਨੂੰ ਲੈ ਕੇ ਸ਼ਿਵਰਾਜ ਨੇ ਕਿਹਾ ਕਿ ਪੂਰੇ ਦੇਸ਼ ਨੇ ਪ੍ਰਧਾਨ ਮੰਤਰੀ ਦੀ ਇਸ ਮੁਹਿੰਮ ਦਾ ਸਮਰਥਨ ਕੀਤਾ ਹੈ| ਉਨ੍ਹਾਂ ਨੇ ਕਿਹਾ, ਪੂਰੇ ਦੇਸ਼ ਨੇ ਭ੍ਰਿਸ਼ਟਾਚਾਰ ਅਤੇ ਅੱਤਵਾਦ ਨਾਲ ਲੜਨ ਦੇ ਲਈ ਪ੍ਰਧਾਨ ਮੰਤਰੀ ਮੋਦੀ ਦੇ ਨੋਟਬੰਦੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ| ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ ਦੇ ‘ਨਿੱਜੀ ਭ੍ਰਿਸ਼ਟਾਚਾਰ’ ਦੀ ਜਾਣਕਾਰੀ ਹੋਣ ਦਾ ਦਾਅਵਾ ਕੀਤੇ ਜਾਣ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕਿਹਾ, ‘ਮੈਨੂੰ ਸਭ ਤੋਂ ਵੱਡੀ ਤਕਲੀਫ ਤਾਂ ਇਹ ਹੈ ਕਿ ਰਾਹੁਲ ਗਾਂਧੀ ਜੀ ਦੇ ਦੇਸ਼ ਵਿੱਚ ਕੋਈ ਸੀਰੀਅਸ ਨਹੀਂ ਲੈਂਦਾ ਹੈ| ਉਨ੍ਹਾਂ ਦੀਆਂ ਗੱਲਾਂ ਵਿੱਚ ਗੰਭੀਰਤਾ ਹੁੰਦੀ ਹੀ ਨਹੀਂ ਹੈ|

ਕੌਣ ਉਨ੍ਹਾਂ ਤੇ ਭਰੋਸਾ ਕਰਦਾ ਹੈ ਜੋ ਉਨ੍ਹਾਂ ਦੀ ਕਿਸੇ ਗੱਲ ਦਾ ਅਸੀਂ ਜਵਾਬ ਦਈਏ| ਸ਼ਿਵਰਾਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਹਮੇਸ਼ਾ ਦੇਸ਼ ਦੇ ਬਾਰੇ ਵਿੱਚ ਸੋਚਦੇ ਹਨ ਅਤੇ ਵਿਰੋਧੀ ਦਲਾਂ ਦਾ ਦਰਦ ਇਹ ਹੀ ਹੈ ਕਿ ਨਰਿੰਦਰ ਮੋਦੀ ਇੰਨੇ ਵੱਡੇ ਚਮਤਕਾਰੀ ਕਿਸ ਤਰ੍ਹਾਂ ਬਣ ਗਏ|

Leave a Reply

Your email address will not be published. Required fields are marked *