ਰਾਹੁਲ ਗਾਂਧੀ ਨੂੰ ਪਾਰਟੀ ਦੀ ਕਮਾਨ ਸੌਂਪਣ ਤੋਂ ਬਾਅਦ ਸੋਨੀਆ ਨੇ ਕੀਤਾ ਰਿਟਾਇਰਮੈਂਟ ਦਾ ਐਲਾਨ

ਨਵੀਂ ਦਿੱਲੀ, 15 ਦਸੰਬਰ (ਸ.ਬ.) ਕਾਂਗਰਸ ਪਾਰਟੀ ਦੀ ਕਮਾਨ ਬੇਟੇ ਰਾਹੁਲ ਗਾਂਧੀ ਨੂੰ ਸੌਂਪਣ ਤੋਂ ਬਾਅਦ ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਨੇ ਰਾਜਨੀਤੀ ਤੋਂ ਰਿਟਾਇਰਮੈਂਟ ਲੈਣ ਦਾ ਐਲਾਨ ਕਰ ਦਿੱਤਾ ਹੈ| ਸੋਨੀਆ ਤੋਂ ਜਦੋਂ ਪੱਤਰਕਾਰਾਂ ਨੇ ਪਾਰਟੀ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਆਪਣੀ ਰਿਟਾਇਰਮੈਂਟ ਦੀ ਗੱਲ ਕਹੀ| ਸੋਨੀਆ ਗਾਂਧੀ ਤੋਂ ਅੱਜ ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਰਾਹੁਲ ਦੇ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਵਿੱਚ ਉਨ੍ਹਾਂ ਦਾ ਰੋਲ ਕਿਸ ਤਰ੍ਹਾਂ ਦਾ ਰਹੇਗਾ ਤਾਂ ਉਨ੍ਹਾਂ ਦਾ ਜਵਾਬ ਸੀ,’ਮੈਂ ਰਿਟਾਇਰ ਹੋ ਰਹੀ ਹਾਂ|’

Leave a Reply

Your email address will not be published. Required fields are marked *