ਰਿਲਾਇੰਸ ਦੇ ਪੈਟਰੋਲ ਪੰਪ ਤੇ ਕਿਸਾਨਾਂ ਦਾ ਧਰਨਾ ਜਾਰੀ


ਐਸ ਏ ਐਸ ਨਗਰ, 13 ਅਕਤੂਬਰ (ਸ.ਬ.) ਕਿਸਾਨਾਂ ਵੱਲੋਂ ਪਿੰਡ ਰਾਏਪੁਰ ਕਲਾਂ ਵਿੰਚ ਸਥਿਤ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ਦੇ ਬਾਹਰ ਪਿਛਲੇ ਤਿੰਨ ਦਿਨਾਂ ਤੋਂ ਦਿੱਤਾ ਜਾ ਰਿਹਾ ਪਿਛਲੇ ਤਿੰਨ ਦਿਨਾਂ ਧਰਨਾ ਜਾਰੀ ਹੈ| ਇਸ ਮੌਕੇ ਇਲਾਕੇ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ| 
ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਬਿਲ ਵਾਪਸ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ| ਉਹਨਾਂ ਕਿਹਾ ਕਿ ਇਹ ਕਿਸਾਨ ਵਿਰੋਧੀ ਆਰਡੀਨੈਂਸ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨ ਬਣਾਏ ਗਏ ਹਨ| ਉਹਨਾਂ ਕਿਹਾ ਕਿ ਕਿਸਾਨਾਂ ਵਲੋਂ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜੀ ਜਾਵੇਗੀ| ਇਸ ਮੌਕੇ ਕੁਲਦੀਪ ਸਿੰਘ ਕੁਰੜੀ, ਅਵਤਾਰ ਸਿੰਘ ਮਾਣਕਪੁਰ, ਗੁਰਮਿੰਦਰ ਸਿੰਘ, ਹਾਕਮ ਸਿੰਘ ਪੱਤੋਂ, ਸੰਤ ਸਿੰਘ ਕੁਰੜੀ, ਅਵਤਾਰ ਸਿੰਘ ਭਾਗੋ ਮਾਜਰਾ, ਭਗਤ ਰਾਮ ਸਨੇਟਾ, ਜਸਪ੍ਰੀਤ ਸਿੰਘ ਸਰਪੰਚ, ਇੰਦਰਜੀਤ ਸਿੰਘ ਸ਼ਾਮਪੁਰ, ਗੁਰਜੰਟ ਸਿੰਘ ਭਾਗੋ ਮਾਜਰਾ, ਯੂਥ ਆਗੂ ਸੁਰਮੁੱਖ ਸਿੰਘ ਭਾਗੋ ਮਾਜਰਾ,   ਸੁਖਦੇਵ ਸਿੰਘ, ਰਘਬੀਰ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ |

Leave a Reply

Your email address will not be published. Required fields are marked *