ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀ ਕਾਬੂ

ਐਸ.ਏ.ਐਸ.ਨਗਰ, 13 ਮਾਰਚ (ਸ.ਬ.) ਵਿਜੀਲੈਂਸ ਬਿਊਰੋ ਯੁਨਿਟ ਫਤਿਹਗੜ੍ਹ ਸਾਹਿਬ ਵਲੋਂ ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਟਰੈਪ ਲਗਾ ਕੇ ਰਮੇਸ਼ ਕੁਮਾਰ ਪਟਵਾਰੀ ਪਟਵਾਰ ਹਲਕਾ ਧੀਰਪੁਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ 8000/-ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਰੇਂਜ ਐਸ ਏ ਐਸ ਲਗਰ ਦੇ ਐਸ ਐਸ ਪੀ ਸ਼੍ਰੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਸਰਬਜੀਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਮਾਨਗੜ੍ਹ ਤਹਿਸੀਲ ਅਮਲੋਹ ਨੇ ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਜ਼ਮੀਨ ਪਿੰਡ ਧੀਰਪੁਰ ਤਹਿਸੀਲ ਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਇੰਤਕਾਲ ਦਰਜ ਕਰਨ ਬਦਲੇ ਰਮੇਸ਼ ਕੁਮਾਰ ਪਟਵਾਰੀ ਉਸ ਪਾਸੋਂ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਜਿਸ ਦੇ ਬਿਆਨ ਦੇ ਅਧਾਰ ਤੇ ਧਾਰਾ 7,13,(2)88 ਪੀ.ਸੀ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ|

Leave a Reply

Your email address will not be published. Required fields are marked *