ਰਿਸ਼ਵ ਜੈਨ ਅਤੇ ਰਾਜ ਰਾਨੀ ਜੈਨ ਨੇ ਪਰਮਾਤਮਾ ਦਾ ਉਟ ਆਸਰਾ ਲੈ ਕੇ ਕੀਤੀ ਚੋਣ ਮੁਹਿੰਮ ਦੀ ਸ਼ੁਰੂਆਤ ਲੋਕਾਂ ਦਾ ਹਜੂਮ ਉਮੜਿਆ, ਕੈਬਿਨਟ ਮੰਤਰੀ ਸਿੱਧੂ ਨੇ ਵੀ ਕੀਤੀ ਸ਼ਮੂਲੀਅਤ

ਐਸ.ਏ.ਐਸ.ਨਗਰ, 8 ਫਰਵਰੀ (ਸ.ਬ.) ਨਗਰ ਨਿਗਮ ਚੋਣਾਂ ਦਾ ਸਮਾਂ ਨਜਦੀਕ ਆਉਣ ਦੇ ਨਾਲ-ਨਾਲ ਸ਼ਹਿਰ ਵਿੱਚ ਚੋਣ ਸਰਗਰਮੀਆਂ ਵਿੱਚ ਕਾਫੀ ਤੇਜੀ ਆ ਗਈ ਹੈ। ਇਸ ਦੌਰਾਨ ਚੋਣ ਮੈਦਾਨ ਭੱਖਣ ਤੇ ਵੱਖ-ਵੱਖ ਉਮੀਦਵਾਰਾਂ ਵਲੋਂ ਆਪਣਾ ਪ੍ਰਚਾਰ ਵੀ ਤੇਜ ਕਰ ਦਿੱਤਾ ਗਿਆ ਹੈ ਅਤੇ ਉਹ ਵੋਟਰਾਂ ਨਾਲ ਵੱਧ ਤੋਂ ਵੱਧ ਸੰਪਰਕ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਲੜੀ ਤਹਿਤ ਵਾਰਡ ਨੰ. 19 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਕੌਂਸਲਰ ਸ੍ਰੀਮਤੀ ਰਾਜਰਾਣੀ ਜੈਨ ਅਤੇ ਵਾਰਡ ਨੰ. 20 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ ਵਲੋਂ ਚੋਣ ਰੈਲੀ ਕਰਨ ਦੀ ਥਾਂ ਅਕਾਲ ਪੁਰਖ ਦਾ ਓਟ ਆਸਰਾ ਲੈ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਇਸਤਰੀ ਸਤਿਸੰਗ ਜੱਥੇ ਅਤੇ ਭਾਈ ਹਰਪਾਲ ਸਿੰਘ ਸੋਢੀ ਵਲੋਂ ਕੀਰਤਨ ਰਾਹੀਂ ਆਈ ਸੰਗਤ ਨੂੰ ਨਿਹਾਲ ਕੀਤਾ ਗਿਆ। ਗਰੁ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਕੈਬਿਨੇਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਵਸਨੀਕਾਂ ਦੀ ਹਾਜਰੀ ਦੇਖ ਕੇ ਪਤਾ ਚਲਦਾ ਹੈ ਕਿ ਜੈਨ ਜੋੜੀ ਲੋਕਾਂ ਵਿੱਚ ਕਿੰਨੀ ਹਰਮਨ ਪਿਆਰੀ ਹੈ ਅਤੇ ਇਨ੍ਹਾਂ ਵਲੋਂ ਆਪਣੇ ਵਾਰਡ ਲਈ ਕਈ ਲੋਂੜੀਦੇ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ਇਸੇ ਲੜੀ ਤਹਿਤ ਇਨ੍ਹਾਂ ਵਾਰਡਾਂ ਵਿੱਚ ਜੈਨ ਜੋੜੀ ਵਲੋਂ ਸਭ ਤੋਂ ਵੱਧ ਵਿਕਾਸ ਕਾਰਜ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਜੈਨ ਜੋੜੀ ਵਲੋਂ ਵਸਨੀਕਾਂ ਦੀ ਸਹੂਲੀਅਤ ਲਈ ਫੇਜ਼ 11 ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ ਅਤੇ ਇਹ ਕੰਮ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਇਸ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਕੀਤਾ ਗਿਆ ਹੈ ਅਤੇ ਸ਼ਹਿਰ ਦੇ ਲੱਗਭੱਗ ਹਰੇਕ ਪਾਰਕ ਵਿੱਚ ਜਿੰਮ ਅਤੇ ਹੋਰ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ।

ਇਸ ਮੌਕੇ ਬੱਸੀ ਪਠਾਣਾ ਦੇ ਵਿਧਾਇਕ ਸz. ਗੁਰਪ੍ਰੀਤ ਸਿੰਘ ਜੀ.ਪੀ., ਸ੍ਰੀ ਗੌਰਵ ਜੈਨ, ਸਾਬਕਾ ਕੌਂਸਲਰ ਸz. ਜਸਬੀਰ ਸਿੰਘ ਮਣਕੂ, ਕੁਲਵੰਤ ਸਿੰਘ ਕਲੇਰ, ਗੁਰਚਰਨ ਸਿੰਘ ਭੰਮਰਾ, ਜਸਵਿੰਦਰ ਸ਼ਰਮਾ, ਪ੍ਰਵੀਨ ਕੁਮਾਰ, ਕੇਸਰ ਸਿੰਘ, ਗੁਰਜੰਟ ਸਿੰਘ, ਅਜਮੇਰ ਸਿੰਘ, ਅਨਿਲ ਕੁਮਾਰ, ਕਰਨੈਲ ਸਿੰਘ, ਗੁਰਮੇਲ ਸਿੰਘ, ਸੁਨੀਲ ਸੈਣੀ, ਰਾਜਕੁਮਾਰ ਸ਼ਾਹੀ, ਰਾਜੂ, ਐਚ.ਐਸ. ਸੇਠੀ, ਫੇਜ਼ 11 ਮਾਰਕੀਟ ਕਮੇਟੀ ਦੇ ਨੁਮਾਇੰਦੇ ਅਤੇ ਹੋਰ ਵੱਡੀ ਗਿਣਤੀ ਵਿੱਚ ਵਾਰਡ ਦੇ ਵਸਨੀਕ ਹਾਜਿਰ ਸਨ।

Leave a Reply

Your email address will not be published. Required fields are marked *