ਰਿਸ਼ਵ ਜੈਨ ਵਲੋਂ ਖਾਦੀ ਭੰਡਾਰ ਦਾ ਉਦਘਾਟਨ

ਐਸ ਏ ਐਸ ਨਗਰ, 26 ਮਾਰਚ (ਸ.ਬ.) ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ ਨੇ ਫੇਜ਼ 11 ਵਿਖੇ ਖਾਦੀ ਭੰਡਾਰ ਦਾ ਉਦਘਾਟਨ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਰਿਸ਼ਵ ਜੈਨ ਨੇ ਕਿਹਾ ਕਿ ਇਹ ਖਾਦੀ ਭੰਡਾਰ ਲੋਕਾਂ ਦੀ ਸਹੂਲਤ ਲਈ ਖੋਲ੍ਹਿਆ ਗਿਆ ਹੈ ਅਤੇ ਇਸ ਖਾਦੀ ਭੰਡਾਰ ਤੋਂ ਲੋਕਾਂ ਨੂੰ ਕਾਫੀ ਲਾਭ ਹੋਵੇਗਾ| ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਖਾਦੀ ਦੇ ਕਪੜੇ ਪਾਉਣ| ਉਹਨਾਂ ਕਿਹਾ ਕਿ ਇਥੇ ਹਰਬਲ ਪਦਾਰਥ ਵੀ ਉਪਲਬਧ ਹਨ| ਇਸ ਮੌਕੇ ਅਰਵਿੰਦਰ ਕੁਮਾਰ, ਸੁਖਵਿੰਦਰ ਕੌਰ, ਗੁਰਮੇਲ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *