ਰਿਸ਼ਵ ਜੈਨ ਵੱਲੋਂ ਬਲਬੀਰ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ

ਐਸ ਏ ਐਸ ਨਗਰ, 12 ਜਨਵਰੀ (ਸ.ਬ.) ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਨੇ ਅੱਜ ਆਪਣੇ ਸਾਥੀਆਂ ਸਮੇਤ ਘਰ-ਘਰ ਜਾ ਕੇ ਲੋਕਾਂ ਕੋਲੋ ਸ. ਬਲਬੀਰ ਸਿੰਘ ਸਿੱਧੂ ਲਈ ਵੋਟਾਂ ਮੰਗੀਆਂ| ਇਸ ਮੌਕੇ ਸ੍ਰੀ ਜੈਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਰਾਜ ਦੌਰਾਨ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਆਪਣੇ ਪਰਿਵਾਰਿਕ ਹਿੱਤਾਂ ਨੂੰ ਤਰਜੀਹ ਦਿੱਤੀ ਜਿਸ ਕਾਰਨ ਲੋਕਾਂ ਨੂੰ ਨਾ ਤਾਂ ਰੋਜਗਾਰ ਮਿਲਿਆ ਤੇ ਨਾ ਹੀ ਕੋਈ ਹੋਰ ਸਹੂਲਤਾਂ ਦਾ ਲਾਭ ਮਿਲ ਸਕਿਆ| ਸ੍ਰੀ ਜੈਨ ਨੇ ਅਕਾਲੀ-ਭਾਜਪਾ ਸਰਕਾਰ ਨੂੰ ਹਰ ਫਰੰਟ ਤੇ ਫੇਲ੍ਹ ਦੱਸਦਿਆਂ ਕਿਹਾ ਕਿ ਅਕਾਲੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕ ਇਸ ਬਦਲ ਲਈ ਕਾਂਗਰਸ ਪਾਰਟੀ ਵੱਲ ਉਮੀਦ ਦੀ ਨਜਰ ਨਾਲ ਵੇਖ ਰਹੇ ਹਨ| ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਚੋਣ ਪ੍ਰਚਾਰ ਦੌਰਾਨ ਇਸ ਇਲਾਕੇ ਦੇ ਲੋਕਾਂ ਵੱਲੋ ਜਬਰਦਸਤ ਸਮਰਥਨ ਦਿੱਤਾ ਗਿਆ ਜਿਸ ਸਦਕਾ ਇੱਥੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਬਲਬੀਰ ਸਿੰਘ ਸਿੱਧੂ ਭਾਰੀ ਬਹੁਮਤ ਨਾਲ ਜਿੱਤਣਗੇ |
ਇਸ ਮੌਕੇ ਹੋਰਨਾ ਤੋਂ ਇਲਾਵਾ ਗੌਰਵ ਜੈਨ, ਰਘਵੰਸ ਸਿੰਘ, ਮੁਖਤਿਆਰ ਸਿੰਘ, ਹਰਦਰਸ਼ਨ ਸਿੰਘ, ਓਮ ਰਾਜ, ਰਣਬੀਰ ਸਿੰਘ, ਅਸ਼ੋਕ ਕੁਮਾਰ, ਹਜਾਰੀ ਲਾਲ, ਤਰਸੇਮ ਕੁਮਾਰ, ਰੇਨੂ, ਰਾਜ ਰਾਣੀ, ਮਨਜੀਤ ਕੌਰ, ਅਨੁ, ਹਰਪ੍ਰੀਤ ਉੱਪਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜਰ ਸਨ|

Leave a Reply

Your email address will not be published. Required fields are marked *