ਰਿਹਾਇਸ਼ੀ ਇਲਾਕੇ ਵਿਚੋਂ ਠੇਕਾ ਬੰਦ ਕਰਵਾਉਣ ਦੀ ਮੰਗ

ਐਸ. ਏ. ਐਸ. ਨਗਰ, 17 ਅਪ੍ਰੈਲ (ਸ.ਬ.) ਦੀਪ ਸਿੰਘ ਨਗਰ ਕਲੋਨੀ ਪਿੰਡ ਸੋਹਾਣਾ ਦੇ ਵਸਨੀਕਾਂ ਨੇ ਮਿਉਂਸਪਲ ਕੌਂਸਲਰ ਸ੍ਰ. ਪਰਮਿੰਦਰ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਡਿਪਟੀ  ਕਮਿਸ਼ਨਰ ਮੁਹਾਲੀ ਨੂੰ ਪੱਤਰ ਦੇ ਕੇ ਮੰਗ ਕੀਤੀ ਕਿ ਉਹਨਾਂ ਦੀ ਕਲੋਨੀ ਵਿੱਚ  ਖੁਲਿਆ ਸ਼ਰਾਬ ਦਾ ਠੇਕਾ ਬੰਦ ਕਰਵਾਇਆ ਜਾਵੇ|
ਆਪਣੇ ਪੱਤਰ ਵਿੱਚ ਦੀਪ ਨਗਰ ਕਲੋਨੀ ਦੇ ਵਸਨੀਕਾਂ ਸੁਰਜੀਤ ਸਿੰਘ, ਜੱਗਾ ਸਿੰਘ, ਹਰਬੰਸ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ , ਨਛੱਤਰ ਸਿੰਘ, ਰਣਧੀਰ ਸਿੰਘ, ਗੁਰਮੀਤ ਸਿੰਘ , ਕਰਮਜੀਤ ਕੌਰ, ਹਰਮੇਲ ਕੌਰ, ਜਸਵਿੰਦਰ ਕੌਰ, ਕੁਲਦੀਪ ਕੌਰ  ਨੇ ਲਿਖਿਆ ਹੈ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਰਿਹਾਇਸ਼ੀ ਇਲਾਕੇ ਵਿੱਚ ਸ਼ਰਾਬ ਦਾ ਠੇਕਾ ਨਹੀਂ ਖੋਲਿਆ ਜਾ ਸਕਦਾ, ਇਸ ਠੇਕੇ ਦਾ ਇਥੋਂ ਦੇ ਵਸਨੀਕਾਂ ਅਤੇ ਬੱਚਿਆਂ ਉਪਰ ਮਾੜਾ ਅਸਰ ਪੈ ਰਿਹਾ ਹੈ  ਉਹਨਾਂ ਮੰਗ ਕੀਤੀ ਹੈ ਕਿ ਇਹ ਠੇਕਾ ਤੁਰੰਤ ਬੰਦ ਕਰਵਾਇਆ ਜਾਵੇ|

Leave a Reply

Your email address will not be published. Required fields are marked *