ਰੇਤ ਨਾਲ ਭਰਿਆ ਟਰੱਕ ਕਾਰ ਤੇ ਉਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਜ਼ਖਮੀ

ਨਵੀਂ ਦਿੱਲੀ, 23 ਜੂਨ (ਸ.ਬ.) ਉਤਰ ਪ੍ਰਦੇਸ਼ ਦੇ ਉਨਾਵ ਜ਼ਿਲੇ ਵਿੱਚ ਇਕ ਬਹੁਤ ਹੀ ਦਰਦਨਾਕ ਹਾਦਸਾ ਹੋਇਆ ਹੈ| ਰੇਤ ਨਾਲ ਭਰਿਆ ਹੋਇਆ ਇਕ ਟਰੱਕ ਬੀਤੀ ਰਾਤ ਮੁੜਦੇ ਸਮੇਂ ਇਕ ਕਾਰ ਦੇ ਉਪਰ ਡਿੱਗ ਗਿਆ| ਇਸ ਦੌਰਾਨ ਟਰੱਕ ਦੇ ਹੇਠਾਂ ਦੱਬਣ ਦੇ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਗੰਭੀਰ ਰੂਪ ਤੋਂ ਜ਼ਖਮੀ ਹੋ ਗਏ| ਇਸ ਘਟਨਾ ਤੋਂ ਬਾਅਦ ਆਲੇ-ਦੁਆਲੇ ਦੇ ਖੇਤਰ ਵਿੱਚ ਹੜਕੰਪ ਮਚ ਗਿਆ|
ਜ਼ਿਕਰਯੋਗ ਹੈ ਕਿ ਇਹ ਘਟਨਾ ਰਸੂਲਾਬਾਦ ਪੈਟਰੋਲ ਪੰਪ ਕੋਲ ਹੋਈ| ਜ਼ਖਮੀਆਂ ਦਾ ਇਲਾਜ਼ ਉਨਾਵ ਜ਼ਿਲਾ ਹਸਪਤਾਲ ਵਿੱਚ ਚੱਲ ਰਿਹਾ ਹੈ| ਪੁਲੀਸ ਇਸ ਪੂਰੇ ਮਾਮਲੇ ਨੂੰ ਲੈ ਕੇ ਜਾਂਚ ਵਿੱਚ ਜੁੱਟ ਗਈ ਹੈ| ਨਾਲ ਹੀ ਇਹ ਵੀ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕੀ ਟਰੱਕ ਵਿੱਚ ਓਵਰਲੋਡਿੰਗ ਕੀਤੀ ਗਈ ਸੀ|
ਜਾਣਕਾਰੀ ਮੁਤਾਬਕ ਪੁਲੀਸ ਮੌਕੇ ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਉਨਾਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ| ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ| ਪੁਲੀਸ ਹਾਦਸੇ ਦੇ ਕਾਰਨਾਂ ਦੀ ਜਾਂਚ ਵਿੱਚ ਜੁੱਟ ਗਈ ਹੈ|

Leave a Reply

Your email address will not be published. Required fields are marked *