ਰੇਪ ਮਾਮਲੇ ਵਿੱਚ ਆਸਾਰਾਮ ਨੂੰ ਸੁਣਾਈ ਗਈ ਉਮਰਕੈਦ ਦੀ ਸਜ਼ਾ

ਜੋਧਪੁਰ, 25 ਅਪ੍ਰੈਲ (ਸ.ਬ.) ਇੱਕ ਨਾਬਾਲਿਗ ਦਲਿਤ ਲੜਕੀ ਨਾਲ ਰੇਪ ਮਾਮਲੇ ਵਿੱਚ ਜੋਧਪੁਰ ਦੀ ਵਿਸ਼ੇਸ਼ ਅਦਾਲਤ ਨੇ ਆਸਾਰਾਮ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ| ਐਸ.ਸੀ.ਐਸ.ਟੀ. ਐਕਟ ਦੇ ਵਿਸ਼ੇਸ਼ ਜੱਜ ਮਧੂਸੂਦਨ ਸ਼ਰਮਾ ਦੀ ਅਦਾਲਤ ਨੇ ਨਾਬਾਲਗ ਨਾਲ ਰੇਪ ਮਾਮਲੇ ਵਿੱਚ ਆਸਾਰਾਮ ਨੂੰ ਉਮਰਕੈਦ ਦੀ ਸਜ਼ਾ ਸੁਣਾਈ| ਇਸ ਤੋਂ ਇਲਾਵਾ ਉਨ੍ਹਾਂ ਦੇ ਸਹਿਯੋਗੀ ਸ਼ਿਲਪੀ ਅਤੇ ਸ਼ਰਤਚੰਦਰ ਨੂੰ 20-20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ| ਟੀ.ਵੀ. ਰਿਪੋਰਟ ਮੁਤਾਬਕ, ਸਜ਼ਾ ਸੁਣਨ ਤੋਂ ਬਾਅਦ ਹੀ ਆਸਾਰਾਮ ਸਿਰ ਫੜ੍ਹ ਕੇ ਰੋਣ ਲੱਗ ਪਿਆ|
ਜਿਕਰਯੋਗ ਹੈ ਕਿ ਪਾਕਸੋ ਅਤੇ ਐਸ.ਸੀ.-ਐਸ.ਟੀ.ਐਕਟ ਸਮੇਤ 14 ਧਾਰਾਵਾਂ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਆਸਾਰਾਮ ਨੂੰ ਪਹਿਲਾਂ ਹੀ 10 ਸਾਲ ਤੋਂ ਲੈ ਕੇ ਉਮਰਕੈਦ ਤੱਕ ਦੀ ਸਜ਼ਾ ਹੋਣ ਦੇ ਕਿਆਸ ਸੀ| ਸਜ਼ਾ ਦੇ ਐਲਾਨ ਤੋਂ ਪਹਿਲਾਂ ਐਸ.ਸੀ.-ਐਸ.ਟੀ. ਕੋਰਟ ਦੇ ਵਿਸ਼ੇਸ਼ ਜੱਜ ਮਧੂਸੂਦਨ ਸ਼ਰਮਾ ਦੀ ਅਦਾਲਤ ਵਿੱਚ ਆਸਾਰਾਮ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਨੂੰ ਘੱਟੋ-ਘੱਟ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਦੀ ਉਮਰ ਜ਼ਿਆਦਾ ਹੈ|
ਦੂਜੇ ਪਾਸੇ ਪੀੜਤਾ ਦੇ ਵਕੀਲਾਂ ਨੇ ਇਸ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਅਪਰਾਧ ਦੀ ਗੰਭੀਰਤਾ ਨੂੰ ਦੇਖਦੇ ਹੋਏ ਆਸਾਰਾਮ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ|

Leave a Reply

Your email address will not be published. Required fields are marked *