ਰੇਲਵੇ ਲਾਈਨ ਤੋਂ ਅਣਪਛਾਤੀ ਲਾਸ਼ ਬਰਾਮਦ

ਖਰੜ,11 ਦਸੰਬਰ  (ਸ.ਬ.) ਇੱਥੇ ਖਰੜ-ਮੁਹਾਲੀ ਰੇਲਵੇ ਲਾਈਨ ਤੇ ਇੱਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ| ਰੇਲਵੇ ਪੁਲੀਸ ਚੌਂਕੀ ਖਰੜ ਦੇ ਇੰਚਾਰਜ ਏ. ਐਸ. ਆਈ. ਜਗਦੇਵ ਸਿੰਘ ਨੇ ਦੱਸਿਆ ਕਿ ਰੇਲਵੇ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਰੇਲਵੇ ਲਾਈਨ ਕਿਨਾਰੇ ਫੱਟੜ ਹਾਲਤ ਵਿੱਚ ਪਿਆ ਹੋਇਆ ਹੈ ਅਤੇ ਜਦੋਂ  ਰੇਲਵੇ ਪੁਲੀਸ ਦੀ ਟੀਮ ਨੇ ਮੌਕੇ ਤੇ ਪਹੁੰਚੀ ਤਾਂ ਵਿਅਕਤੀ ਦੀ ਮੌਤ ਹੋ ਚੁੱਕੀ ਸੀ| ਮ੍ਰਿਤਕ ਦੀ ਕੋਈ ਸ਼ਨਾਖਤ ਨਹੀਂ ਹੋ ਸਕੀ| 
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਨੀਲੇ ਰੰਗ ਦੀ ਜੀਨ, ਚਿੱਟੀ ਕਮੀਜ਼ ਅਤੇ ਕਾਲੇ ਰੰਗ ਦੀ ਜੈਕਟ ਪਾਈ ਹੋਈ ਹੈ, ਜਿਸ ਦੀ ਉਮਰ ਕਰੀਬ 40 ਸਾਲ ਹੈ| ਫਿਲਹਾਲ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ| ਰੇਲਵੇ ਪੁਲੀਸ ਨੇ ਲਾਸ਼ ਦੀ ਸ਼ਨਾਖਤ ਲਈ 72 ਘੰਟੇ ਸਿਵਲ ਹਸਪਤਾਲ ਖਰੜ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਹੈ| 

Leave a Reply

Your email address will not be published. Required fields are marked *