ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸਾਢੇ ਸੱਤ ਮਰਲਾ ਫੇਜ਼ 3 ਬੀ 1 ਦਾ ਵਫਦ ਵਿਧਾਇਕ ਸਿੱਧੂ ਨੂੰ ਮਿਲਿਆ

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸਾਢੇ ਸੱਤ ਮਰਲਾ ਫੇਜ਼ 3 ਬੀ 1 ਦੇ ਇੱਕ ਵਫਦ ਨੇ ਪ੍ਰਧਾਨ ਪਰਮਿੰਦਰ ਦੀ ਅਗਵਾਈ ਵਿੱਚ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਅਮਿਤ ਮਰਵਾਹਾ ਨੇ ਦੱਸਿਆ ਕਿ ਇਸ ਮੌਕੇ ਵਫਦ ਵਿੱਚ ਸ਼ਾਮਲ ਆਗੂਆਂ ਨੇ ਫੇਜ਼ 3 ਬੀ 1 ਦੇ ਵਸਨੀਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ| ਇਸ ਮੌਕੇ ਵਿਧਾਇਕ ਸਿੱਧੂ ਨੇ ਵਫਦ ਨੂੰ ਉਹਨਾਂ ਦੀਆਂ ਸਮੱਸਿਆਵਾਂ ਨੂੰ ਹਲ ਕਰਵਾਉਣ ਦਾ ਭਰੋਸਾ ਦਿੱਤਾ|
ਵਫਦ ਵਿੱਚ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਕੈਲਾਸ਼ ਕੌਰ, ਮੀਤ ਪ੍ਰਧਾਨ ਬੀ ਐਸ ਚਹਿਲ, ਜਨਰਲ ਸਕੱਤਰ ਰਮਨ ਸ਼ੈਲੀ, ਆਡੀਟਰ ਸਰਬਜੀਤ ਸਿੰਘ, ਪੈਟਰਨ ਸ਼ਾਮ ਲਾਲ, ਖਜਾਨਚੀ ਜਗਜੀਤ ਸਿੰਘ, ਜੁਆਇੰਟ ਸਕੱਤਰ ਰਾਜੇਸ਼ ਗੋਪਾਲ, ਕਾਨੂੰਨੀ ਸਲਾਹਕਾਰ ਐਸ ਕੇ ਕਰਵਲ, ਸਲਾਹਕਾਰ ਮਨਜੀਤ ਸਿੰਘ, ਪ੍ਰੈਸ ਸਕੱਤਰ ਬਲਵਿੰਦਰ ਸਿੰਘ ਟੌਹੜਾ ਵੀ ਸ਼ਾਮਲ ਸਨ|

Leave a Reply

Your email address will not be published. Required fields are marked *