ਰੋਡ ਸ਼ੋਅ ਨੂੰ ਛੱਡ ਕੇ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਡੋਰ ਟੂ ਡੋਰ ਜਾਣ ਨੂੰ ਦਿੱਤੀ ਤਰਜੀਹ

ਐਸ ਏ ਐਸ ਨਗਰ, 2 ਫਰਵਰੀ (ਸ.ਬ.) ਹਲਕਾ ਮੁਹਾਲੀ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਅੱਜ ਫੇਜ਼-11 ਵਿਖੇ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ|
ਕੈਪਟਨ ਸਿੱਧੂ ਨੇ ਆਪਣੇ ਚੋਣ ਮੈਨੀਫੈਸਟੋ ਬਾਰੇ ਦੱਸਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਹਿਯੋਗ ਨਾਲ ਉਨ੍ਹਾਂ ਨੇ ਵੱਡੇ ਪੱਧਰ ਤੇ ਹਲਕਾ ਮੁਹਾਲੀ ਦੇ ਵਿਕਾਸ ਦੀਆਂ ਵੱਡੇ ਪੱਧਰ ‘ਤੇ ਯੋਜਨਾਵਾਂ ਉਲੀਕੀਆਂ ਹਨ, ਜਿਨ੍ਹਾਂ ਵਿਚੋਂ ਮੋਹਾਲੀ ਨੂੰ ਇਕ ਬਹੁਤ ਹੀ ਵੱਡਾ ਆਈ.ਟੀ. ਹੱਬ ਬਣਾਉਣਾ ਅਤੇ ਮੋਹਾਲੀ ਵਿਖੇ ਅੰਤਰਰਾਸ਼ਟਰੀ ਵਪਾਰਕ ਕੇਂਦਰ ਸਥਾਪਤ ਕਰਨਾ ਸ਼ਾਮਲ ਹੈ| ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਅਤੇ ਸੂਬਾ ਸਰਕਾਰ ਦੇ ਸਹਿਯੋਗ ਨਾਲ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ| ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਵਿਚ ਘੱਟ ਤੋਂ ਘੱਟ 5 ਮਹਿਲਾਵਾਂ ਦੇ ਪੁਲੀਸ             ਸਟੇਸ਼ਨ ਬਣਾਏ ਜਾਣਗੇ, ਜਿਥੇ ਸਿਰਫ਼ ਮਹਿਲਾ ਕਰਮਚਾਰੀ ਹੀ ਤਾਇਨਾਤ ਕੀਤੀਆਂ ਜਾਣਗੀਆਂ| ਉਨ੍ਹਾਂ ਕਿਹਾ ਕਿ ਮਹਿਲਾਵਾਂ ਅਤੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਲੈਸ ਕੀਤਾ ਜਾਵੇਗਾ|
ਇਸ ਮੌਕੇ ਸੁਖਮਿੰਦਰ ਸਿੰਘ ਬਰਨਾਲਾ ਨੇ ਲੋਕਾਂ ਨੂੰ ਕਿਹਾ ਕਿ ਮੁਹਾਲੀ ਦੇ ਲੋਕਾਂ ਦੇ ਭਵਿੱਖ ਨੂੰ ਸਿਰਫ ਕੈਪਟਨ ਸਿੱਧੂ ਹੀ ਸੰਵਾਰ ਸਕਦੇ ਹਨ| ਇਸ ਲਈ ਲੋਕਾਂ ਨੂੰ ਅਪੀਲ ਕੀਤੀ ਕਿ ਮੁਹਾਲੀ ਹਲਕੇ ਦੇ ਭਲੇ ਤੇ ਵਿਕਾਸ ਲਈ ਅਕਾਲੀ-ਭਾਜਪਾ ਪਾਰਟੀ ਨੂੰ ਤੀਜੀ ਵਾਰ ਸੱਤਾ ਵਿਚ ਲਿਆਉਣਾ ਜ਼ਰੂਰੀ ਹੈ|
ਇਸ ਮੌਕੇ ਫਤਹਿ ਸਿੰਘ ਸਿੱਧੂ, ਚੰਦਰ ਮੋਹਨ ਗੋਇਲ, ਸੁਖਛਿੰਦਰ  ਛਿੰਦੀ, ਗੋਰਾ ਕੰਗ, ਪ੍ਰਕਾਸ਼ਵਤੀ ਅਤੇ ਭਾਰੀ ਗਿਣਤੀ ਵਿਚ ਫੇਜ਼-11 ਦੇ ਲੋਕ ਦੇ ਹਲਕੇ ਤੇ ਪਤਵੰਤੇ ਸੱਜਣ ਵੀ ਮੌਜੂਦ ਸਨ|
ਇਸੇ ਦੌਰਾਨ ਪਿੰਡ ਸੋਹਾਣਾ ਵਿਖੇ ਐਮਡੀ ਲੇਬਰਫੈਡ ਪਰਮਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਰੱਖੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਦੇ ਲੜਕੇ ਫਤਿਹ ਸਿੰਘ ਸਿੱਧੂ ਨੇ ਆਪਣੇ ਪਿਤਾ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਕੀਤੇ ਗਏ ਚੋਣ ਪ੍ਰਚਾਰ ਕੀਤਾ|
ਇਸ ਮੌਕੇ ਫਤਿਹ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਮੇਂ ਹਰ ਵਰਗ ਲਈ ਸਿਰਫ ਅਕਾਲੀ-ਭਾਜਪਾ ਸਰਕਾਰ ਤੋਂ ਹੀ ਅਜਿਹੀ ਆਸ ਲਗਾਈ ਜਾ ਸਕਦੀ ਹੈ ਜਿਹੜੀ ਕਿ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰ ਸਕਦੀ ਹੈ| ਇੱਥੋਂ ਦੇ ਲੋਕ ਜੋਕਿ 10 ਸਾਲਾਂ ਤੋਂ ਕਾਂਗਰਸ ਵਿਧਾਇਕ ਦੀ ਨਲਾਇਕੀ ਦੀ ਮਾਰ ਝੱਲ ਰਹੇ ਹਨ| ਉਨ੍ਹਾਂ ਕਿਹਾ ਕਿ ਲੋਕਾਂ ਲਈ ਇਹ ਇੱਕ ਸੁਨਿਹਰੀ ਮੌਕਾ ਹੈ ਕਿ ਉਹ ਇਸ ਬਦਲਾਅ ਦਾ ਹਿੱਸਾ ਬਣ ਸਕਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਮੁਹਾਲੀ ਹਲਕੇ ਦੇ ਹੋਰ ਵਿਕਾਸ ਲਈ ਕੈਪਟਨ ਸਿੱਧੂ ਨੂੰ ਜਿੱਤ ਦਿਵਾ ਕੇ ਆਪਣਾ ਬੱਚਿਆਂ ਦੇ ਭਵਿੱਖ ਨੂੰ ਸੰਵਾਰ ਸਕਦੇ ਹਨ|
ਇਸ ਮੌਕੇ ਲੇਬਰਫੈਡ ਦੇ ਐਮਡੀ ਪਰਮਿੰਦਰ ਸੋਹਾਣਾ ਨੇ ਪਿੰਡ ਦੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਮੇਰੇ ਪਿੰਡ ਦੇ ਲੋਕ ਕੈਪਟਨ ਸਿੱਧੂ ਨੂੰ ਭਾਰੀ ਵੋਟਾਂ ਦੇ ਅੰਤਰ ਨਾਲ ਜਿੱਤ ਦਿਵਾਉਣਗੇ|
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਚੋਣ ਮੈਨੀਫੈਸਟੋ ‘ਚ ਹਲਕੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ ਨੂੰ ਪੱਕਾ ਕਰਨ ਅਤੇ ਹਲਕੇ ਦੇ ਪਿੰਡਾਂ ‘ਚ ਸੋਲਰ ਲਾਈਟਾਂ ਵੀ ਲਗਾਉਣ ਦਾ ਐਲਾਨ ਕੀਤਾ ਹੈ|
ਇਸ ਮੌਕੇ ਉਨ੍ਹਾਂ ਨਾਲ ਮਾਨ ਸਿੰਘ ਸੋਹਾਣਾ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ,    ਰੇਸ਼ਮ ਸਿੰਘ, ਲਾਭ ਸਿੰਘ, ਰਵੀ ਨੰਬਰਦਾਰ, ਗੋਰਾ ਕੰਗ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਸੋਹਾਣਾ ਦੇ ਲੋਕ ਅਤੇ ਹਲਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ|

Leave a Reply

Your email address will not be published. Required fields are marked *