ਰੋਸ ਪ੍ਰਦਰਸ਼ਨਾਂ, ਪ੍ਰੈਸ ਕਾਨਫਰੰਸਾਂ, ਸਮਾਜਿਕ ਅਤੇ ਧਾਰਮਿਕ ਸਮਾਗਮਾਂ ਤੇ ਰੋਕ ਲਗਾਉਣ ਦੀ ਮੰਗ

               

ਖਰੜ, 10 ਜੁਲਾਈ (ਸ਼ਮਿੰਦਰ ਸਿੰਘ) ਭਾਰਤੀ ਜਨਤਾ ਪਾਰਟੀ ਮੰਡਲ ਖਰੜ ਦੇ ਪ੍ਰਧਾਨ ਪਵਨ ਮਨੋਚਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਦੀ ਲਗਾਤਾਰ ਵੱਧ ਰਹੀ ਮਹਾਮਾਰੀ ਦੇ ਪਸਾਰ ਨੂੰ ਰੋਕਣ ਲਈ ਰੋਸ ਪ੍ਰਦਰਸ਼ਨਾਂ, ਪ੍ਰੈਸ ਕਾਨਫਰੰਸਾਂ, ਸਮਾਜਿਕ ਅਤੇ ਧਾਰਮਿਕ ਸਮਾਗਮਾਂ ਤੇ ਪੂਰਨ ਤੌਰ ਤੇ ਰੋਕ ਲਗਾਈ                ਜਾਵੇ| 
ਉਹਨਾਂ ਕਿਹਾ ਕਿ ਇਹ ਬੀਮਾਰੀ ਦਿਨੋਂ-ਦਿਨ  ਆਪਣੇ ਪੈਰ ਪਸਾਰ ਰਹੀ ਹੈ ਅਤੇ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ| ਉਹਨਾਂ ਕਿਹਾ ਕਿ  ਹੁਣ ਇਸ ਬਿਮਾਰੀ ਨੇ ਪੰਜਾਬ ਵਿੱਚ ਉੱਚ ਅਧਿਕਾਰੀਆਂ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਬਿਮਾਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ|

Leave a Reply

Your email address will not be published. Required fields are marked *