ਰੱਦ ਕਰਨੇ ਹੀ ਪੈਣਗੇ ਅਡਾਨੀ-ਅੰਬਾਨੀ ਦੇ ਖੇਤੀ ਕਾਨੂੰਨ : ਰਾਹੁਲ ਗਾਂਧੀ
ਨਵੀਂ ਦਿੱਲੀ, 7 ਦਸੰਬਰ (ਸ.ਬ.) ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਦਾ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਹੈ| ਕਿਸਾਨਾਂ ਦੇ ਅੰਦੋਲਨ ਦਾ ਅੱਜ 12ਵਾਂ ਦਿਨ ਹੈ ਅਤੇ ਉਹ ਸਰਕਾਰ ਨਾਲ ਕਿਸੇ ਵੀ ਸਮਝੌਤੇ ਦੇ ਮੂਡ ਵਿੱਚ ਨਜ਼ਰ ਨਹੀਂ ਆ ਰਹੇ ਹਨ| ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਨ ਦੀ ਮੰਗ ਤੇ ਅੜੇ ਹੋਏ ਹਨ| ਕਿਸਾਨਾਂ ਦੇ ਸਮਰਥਨ ਵਿੱਚ ਸਿਆਸੀ ਦਲ, ਫ਼ਿਲਮੀ ਹਸਤੀਆਂ ਸਮੇਤ ਹੋਰ ਕਈ ਲੋਕ ਵੀ ਜੁੜ ਰਹੇ ਹਨ| ਭਲਕੇ 8 ਦਸੰਬਰ ਨੂੰ ਕਿਸਾਨਾਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਕਈ ਸੰਗਠਨ ਆਪਣਾ ਸਮਰਥਨ ਦੇ ਰਹੇ ਹਨ|
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤੋਂ ਕਿਸਾਨਾਂ ਦੇ ਸਮਰਥਨ ‘ਚ ਆਵਾਜ਼ ਚੁੱਕੀ ਹੈ| ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਅਡਾਨੀ-ਅੰਬਾਨੀ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ ਹੋਰ ਕੁਝ ਵੀ ਮਨਜ਼ੂਰ ਨਹੀਂ| ਜਿਕਰਯੋਗ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹੀ ਹੈ, ਉੱਥੇ ਹੀ ਕੱਲ੍ਹ ਭਾਰਤ ਬੰਦ ਨੂੰ ਲੈ ਕੇ ਕਾਂਗਰਸ ਨੇ ਸਮਰਥਨ ਦਾ ਐਲਾਨ ਕੀਤਾ ਹੈ|