ਰੱਦ ਕੀਤੇ ਪ੍ਰੀਖਿਆ ਕੇਂਦਰ ਬਹਾਲ ਕਰਨ ਦੀ ਮੰਗ

ਐਸ ਏ ਐਸ ਨਗਰ, 22 ਨਵੰਬਰ (ਸ.ਬ.) ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੁੱਕਾ ) ਦੇ ਪ੍ਰਧਾਨ ਡਾ ਅੰਸ਼ੂ ਕਟਾਰੀਆ ਨੇ ਆਈ ਕੇ ਜੀ ਪੀ ਟੀ ਯੂ ਜਲੰਧਰ ਤੋਂ ਮੰਗ ਕੀਤੀ ਹੈ ਕਿ ਵੱਖ ਵੱਖ ਕਾਲਜਾਂ ਦੇ ਰੱਦ ਕੀਤੇ ਗਏ ਪ੍ਰੀਖਿਆ ਕੇਂਦਰ ਮੁੜ ਬਹਾਲ ਕੀਤੇ ਜਾਣ|
ਅੱਜ ਇਕ ਬਿਆਨ ਵਿਚ ਉਹਨਾਂ ਕਿਹਾ ਕਿ ਵੱਖ ਵੱਖ ਕਾਲਜ ਪੰਜਾਬ ਦੇ ਅਨੂਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਫੀਸ ਦੇ ਦੋ ਸਾਲਾਂ ਦੇ 1200 ਕਰੋੜ ਰੁਪਏ ਨਾ ਮਿਲਣ ਕਾਰਨ ਯੂਨੀਵਰਸਿਟੀ ਦੀਆਂ ਫੀਸਾਂ ਸਮੇਂ ਸਿਰ ਅਦਾ ਨਹੀਂ ਕਰ ਸਕੇ, ਜਿਸ ਕਾਰਨ ਯੂਨੀਵਰਸਿਟੀ ਨੇ ਇਹਨਾਂ ਕਾਲਜਾਂ ਵਿਚ ਬਣੇ ਪ੍ਰੀਖਿਆ ਕੇਂਦਰ ਰੱਦ ਕਰ ਦਿੱਤੇ ਹਨ| ਉਹਨਾਂ ਮੰਗ ਕੀਤੀ ਕਿ ਉਪਰੋਕਤ ਕਾਲਜਾਂ ਵਿਚ ਬਣੇ ਪ੍ਰੀਖਿਆ ਕੇਂਦਰ ਮੁੜ ਬਹਾਲ ਕੀਤੇ ਜਾਣ ਤਾਂਕਿ ਵਿਦਿਆਰਥੀਆਂ ਦਾ ਭਵਿੱਖ ਬਚਾਇਆ ਜਾ ਸਕੇ|

Leave a Reply

Your email address will not be published. Required fields are marked *