ਲਾਰੈਂਸ ਸਕੂਲ ਵਿੱਚ ਟ੍ਰੈਫ਼ਿਕ ਜਾਗਰੂਕਤਾ ਦਿਵਸ ਮਨਾਇਆ

ਐਸ ਏ ਐਸ ਨਗਰ, 15 ਫਰਵਰੀ (ਸ.ਬ.) ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51 ਦੇ ਵਿਦਿਆਰਥੀਆਂ ਨੂੰ  ਟ੍ਰੈਫਿਕ ਨਿਯਮਾਂ ਨਾਲ ਜਾਣੂ ਕਰਾਉਣ ਦੇ ਮੰਤਵ ਨਾਲ ਟ੍ਰੈਫਿਕ ਪੁਲੀਸ ਮੁਹਾਲੀ ਵਲੋਂ ਟਰੈਫ਼ਿਕ ਜਾਗਰੂਕਤਾ ਦਿਵਸ ਮਨਾਇਆ ਗਿਆ| ਇਸ ਦਾ ਮੰਤਵ  ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਦੇ ਨਿਯਮਾਂ ਨਾਲ ਜਾਣੂ ਕਰਵਾਉਂਦੇ ਹੋਏ ਉਨਾਂ ਦੇ ਪਾਲਣ ਲਈ ਪ੍ਰੇਰਿਤ ਕਰਨਾ ਸੀ| ਇਸ ਪ੍ਰੋਗਰਾਮ ਦੌਰਾਨ ਮੁਹਾਲੀ ਟ੍ਰੈਫਿਕ ਪੁਲੀਸ ਦੇ ਨੁਮਾਇੰਦਿਆਂ ਨੇ ਸਕੂਲ ਦੇ ਵਿਦਿਆਰਥੀਆਂ, ਡਰਾਈਵਰਾਂ/ਕਲੀਨਰਾਂ ਅਤੇ ਸਟਾਫ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਾਇਆ ਅਤੇ ਉਹਨਾਂ ਨੂੰ ਆਵਾਜਾਈ ਦੇ ਦੌਰਾਨ ਵਾਪਰਨ ਵਾਲੇ ਹਾਦਸਿਆਂ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਸਮਝਾਇਆ| ਸਕੂਲ ਦੇ ਵਿਦਿਆਰਥੀਆਂ ਅਤੇ ਡਰਾਇਵਰਾਂ ਨੂੰ ਵੀਡੀਓ ਫਿਲਮ ਰਾਹੀਂ ਵੀ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ| ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵੀ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਕੋਲੋਂ ਸਵਾਲ ਪੁਛੇ ਗਏ ਜਿਹਨਾਂ ਸਬੰਧੀ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਬੜੇ ਹੀ ਸਰਲ ਅਤੇ ਰੌਚਕ ਤਰੀਕੇ ਨਾਲ ਸਮਝਾਇਆ ਗਿਆ| ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਵੱਲੋਂ ਪੁਲੀਸ ਅਧਿਆਰੀਆਂ ਦਾ ਧੰਨਵਾਦ ਕੀਤਾ|

Leave a Reply

Your email address will not be published. Required fields are marked *