ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਦੀ ਮੀਟਿੰਗ ਹੋਈ

ਐਸ ਏ ਐਸ ਨਗਰ, 31 ਜਨਵਰੀ (ਸ.ਬ.) ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਸੀਟੂ ਦੀ ਮੀਟਿੰਗ ਸ੍ਰੀ ਭਿੰਦਰਪਾਲ ਸਿੰਘ ਦੀ ਪ੍ਰਧਾਨਗੀ ਵਿਚ ਹੋਈ| ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਆਗੂ ਪਰਮਜੀਤ ਸਿੰਘ ਨੀਲੋਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਪੇਂਡੂ ਚੌਂਕੀਦਾਰਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਸਰਕਾਰ ਵਲੋਂ ਚੌਕੀਦਾਰਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਤਾਂ ਗੱਫੇ ਦਿੱਤੇ ਜਾ ਰਹੇ ਹਨ ਪਰ ਪੇਂਡੂ ਚੌਂਕੀਦਾਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ|
ਉਹਨਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੇਂਡੂ ਚਂੌਕੀਦਾਰਾਂ ਵਲੋਂ ਲੁਧਿਆਣਾ, ਆਨੰਦਪੁਰ ਸਾਹਿਬ, ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ , ਗੁਰਦਾਸਪੁਰ ਹਲਕਿਆਂ ਤੋਂ ਆਪਣੇ ਉਮੀਦਵਾਰ ਖੜੇ ਕੀਤੇ ਜਾਣਗੇ ਅਤੇ ਕਾਂਗਰਸ ਤੇ ਅਕਾਲੀ ਦਲ ਭਾਜਪਾ ਪਾਰਟੀਆਂ ਦੀਆਂ ਗਰੀਬ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ| ਇਸ ਮੌਕੇ ਯੂਨੀਅਨ ਆਗੂ ਹਰਭਜਨ ਸਿੰਘ, ਸੁਰਿੰਦਰ ਸਿੰਘ, ਨੱਥਾ ਸਿੰਘ, ਸੂਬੇਦਾਰ ਸ਼ੇਰ ਸਿੰਘ, ਗਰੀਬ ਸਿੰਘ, ਜਗਜੀਤ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *