ਲੁਧਿਆਣਾ ਵਿੱਚ ਇੱਕੋ ਪਰਿਵਾਰ ਦੇ 4 ਜੀਆਂ ਦਾ ਕੁਹਾੜੀ ਮਾਰ ਕੇ ਕਤਲ


ਲੁਧਿਆਣਾ, 24 ਨਵੰਬਰ (ਸ.ਬ.) ਲੁਧਿਆਣਾ ਦੇ ਮਯੂਰ ਵਿਹਾਰ ਖੇਤਰ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਪਰਿਵਾਰ ਦੇ 4 ਜੀਆਂ ਦਾ ਕੁਹਾੜੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ| ਮ੍ਰਿਤਕਾਂ ਦੀ ਪਛਾਣ ਪ੍ਰਾਪਰਟੀ ਡੀਲਰ ਰਾਜੀਵ ਦੀ ਪਤਨੀ ਸੁਨੀਤਾ (60), ਪੁੱਤਰ ਆਸ਼ੀਸ਼ (35), ਨੂੰਹ ਗਰਿਮਾ (29) ਅਤੇ ਪੋਤਰੇ ਸੁਚੇਤ (13) ਵੱਜੋਂ ਹੋਈ ਹੈ|
ਘਟਨਾ ਦੇ ਪ੍ਰਤੱਖਦਰਸ਼ੀ ਅਸ਼ੋਕ ਨੇ ਦੱਸਿਆ ਕਿ ਉਸ ਨੂੰ ਅੱਜ ਸਵੇਰੇ ਸਵਾ ਛੇ ਵਜੇ ਦੇ ਕਰੀਬ ਆਪਣੇ ਭਾਣਜੇ ਸੁਚੇਤ ਦਾ ਫੋਨ ਆਇਆ ਸੀ ਕਿ ਉਨ੍ਹਾਂ ਦੇ ਪਰਿਵਾਰ ਵਿਚਕਾਰ ਝਗੜਾ ਹੋ ਰਿਹਾ ਹੈ, ਜਿਸ ਤੋਂ ਬਾਅਦ ਫੋਨ ਕੱਟਿਆ ਗਿਆ ਸੀ| ਉਸਨੇ ਦੱਸਿਆ ਕਿ ਇਸਤੋਂ ਬਾਅਦ ਉਹ ਤੁਰੰਤ ਸੁਚੇਤ ਦੇ ਘਰ ਪਹੁੰਚਿਆ, ਉਸਨੇ ਦੱਸਿਆ ਕਿ ਜਦੋਂ ਉਹ ਉੱਥੇ ਪਹੁੰਚਿਆ ਤਾਂ ਪ੍ਰਾਪਰਟੀ ਡੀਲਰ ਰਾਜੀਵ ਆਪਣੀ ਸਵਿੱਫਟ ਕਾਰ ਵਿੱਚ ਘਰ ਤੋਂ ਬਾਹਰ ਜਾ ਰਿਹਾ ਸੀ| ਉਸ ਨੇ ਰਾਜੀਵ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਉੱਥੋਂ ਨਿਕਲ ਗਿਆ| 
ਅਸ਼ੋਕ ਅਨੁਸਾਰ ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਉਸ ਦੇ ਹੋਸ਼ ਉਡ ਗਏ| ਉਸਦੇ ਜੀਜਾ ਆਸ਼ੀਸ, ਭੈਣ ਗਰਿਮਾ, ਭਾਣਜੇ ਸੁਚੇਤ ਅਤੇ ਸੁਨੀਤਾ ਦੇ ਗਲੇ ਕੁਹਾੜੀ ਨਾਲ ਵੱਢੇ ਹੋਏ ਸਨ ਜਿਸ ਤੋਂ ਬਾਅਦ ਪੁਲੀਸ ਨੂੰ ਸੂਚਿਤ ਕੀਤਾ ਗਿਆ|
ਦੂਜੇ ਪਾਸੇ ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਸਵਿੱਫਟ ਕਾਰ ਵਿੱਚ ਰਾਜੀਵ ਘਰ ਤੋਂ ਫ਼ਰਾਰ ਹੋਇਆ ਸੀ, ਉਹ ਰਾਹ ਵਿੱਚ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਪੂਰੀ ਤਰ੍ਹਾਂ ਸੜ ਗਈ ਹੈ| ਫਿਲਹਾਲ ਪੁਲੀਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ|

Leave a Reply

Your email address will not be published. Required fields are marked *