ਲੁੱਟ ਦਾ ਵਿਰੋਧ ਕਰਨ ਤੇ ਲੁਟੇਰਿਆਂ  ਨੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮਾਰੀ ਗੋਲੀ

ਸੀਤਾਪੁਰ, 7 ਜੂਨ (ਸ.ਬ.) ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲੇ ਵਿੱਚ ਕਥਿਤ ਤੌਰ ਤੇ ਲੁੱਟ ਦੀ ਕੋਸ਼ਿਸ਼ ਦਾ ਵਿਰੋਧ ਕਰਨ ਤੇ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ| ਪੁਲੀਸ ਸੂਤਰਾਂ ਨੇ ਦੱਸਿਆ ਕਿ ਸ਼ਹਿਰ ਦੇ ਸਿਵਲ ਲਾਈਨਜ਼ ਇਲਾਕੇ ਵਿੱਚ ਬੀਤੀ ਦੇਰ ਰਾਤ ਕੁਝ ਲੁਟੇਰੇ ਅਨਾਜ ਵਪਾਰੀ ਸੁਨੀਲ ਜਾਇਸਵਾਲ (45) ਦੇ ਘਰ ਆ ਗਏ ਅਤੇ ਲੁੱਟ ਦਾ ਵਿਰੋਧ ਕਰਨ ਤੇ ਉਨ੍ਹਾਂ ਨੇ ਵਪਾਰੀ, ਉਸ ਦੀ ਦੀ ਪਤਨੀ ਕਾਮਿਨੀ ਅਤੇ ਬੇਟੇ ਰਿਤਿਕ ਨੂੰ ਗੋਲੀ ਮਾਰ ਦਿੱਤੀ|
ਤਿੰਨ ਦੀ ਮੌਕੇ ਤੇ ਹੀ ਮੌਤ ਹੋ ਗਈ| ਪੁਲੀਸ ਸੁਪਰੈਂਡਟ ਮ੍ਰਿਗੇਂਦਰ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਨੇ ਸੁਨੀਲ ਤੇ ਹਮਲਾ ਕੀਤਾ ਅਤੇ ਬਚਾਉਣ ਦੀ ਕੋਸ਼ਿਸ਼ ਵਿੱਚ ਉਸ ਦੀ ਪਤਨੀ ਅਤੇ ਬੇਟਾ ਵੀ ਕਾਤਲਾਂ ਦੇ ਹੱਥੋਂ ਮਾਰੇ ਗਏ|
ਉਨ੍ਹਾਂ ਦੱਸਿਆ ਕਿ ਅਪਰਾਧ ਬਰਾਂਚ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਪਰਾਧੀਆਂ ਨੂੰ ਫੜਨ ਲਈ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਲਈ ਜਾ ਰਹੀ ਹੈ| ਇਸ ਦੌਰਾਨ ਜ਼ਿਲੇ ਦੇ ਵਪਾਰੀ ਸੰਗਠਨਾਂ ਨੇ ਇਸ ਘਟਨਾ ਦੇ ਵਿਰੋਧ ਵਿੱਚ ਹੜਤਾਲ ਦੀ ਅਪੀਲ ਕੀਤੀ ਹੈ ਅਤੇ ਕਾਤਲਾਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ|

Leave a Reply

Your email address will not be published. Required fields are marked *