ਲੇਨਿਨ,ਪੇਰਿਯਾਰ ਤੋਂ ਬਾਅਦ ਹੁਣ ਤੋੜੀ ਗਈ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੂਰਤੀ, ਪ੍ਰਧਾਨ ਮੰਤਰੀ ਨੇ ਕੀਤੀ ਨਿੰਦਾ

ਨਵੀਂ ਦਿੱਲੀ, 7 ਮਾਰਚ (ਸ.ਬ.) ਤਾਮਿਲਨਾਡੂ ਦੇ ਵੇਲੋਰ ਜ਼ਿਲੇ ਵਿੱਚ ਬੀਤੀ ਰਾਤ ਸਮਾਜ ਸੁਧਾਰਕ ਅਤੇ ਦ੍ਰਰਵਿੜ ਲਹਿਰ ਦੇ ਬਾਨੀ ਈ.ਵੀ. ਰਾਮਾਸਾਮੀ ‘ਪੇਰੀਯਾਰ’ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ ਹੁਣ ਦੱਖਣੀ ਕੋਲਕਾਤਾ ਵਿੱਚ ਜਨਸੰਘ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਸੂਚਨਾ ਮਿਲੀ ਹੈ| ਜ਼ਿਕਰਯੋਗ ਹੈ ਕਿ ਦੇਸ਼ ਵਿਚ ਮੂਰਤੀ ਨੂੰ ਨੁਕਸਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ| ਬੀਤੇ ਦਿਨੀਂ ਤ੍ਰਿਪੁਰਾ ਵਿੱਚ ਬਲਾਦੀਮੀਰ ਲੇਨਿਨ ਦੀ ਮੂਰਤੀ ਨੂੰ ਅਣਪਛਾਤੇ ਭਾਜਪਾ ਕਾਰਕੁੰਨਾਂ ਨੇ ਤੋੜ ਦਿੱਤਾ ਸੀ| ਜ਼ਿਲ੍ਹੇ ਦੇ ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਦੀ ਪਛਾਣ ਮੁਥੂਰਮਨ ਅਤੇ ਫ੍ਰਾਂਸਿਸ ਦੇ ਤੌਰ ਤੇ ਹੋਈ ਹੈ| ਇਨ੍ਹਾਂ ਦੋਵਾਂ ਨੇ ਨਸ਼ੇ ਦੀ ਹਾਲਤ ਵਿੱਚ ਤਿਰੂਪਤੂਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਸੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੂਰਤੀਆਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ|
ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ਵਿੱਚ ਮੂਰਤੀਆਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਤੇ ਗ੍ਰਹਿਮੰਤਰੀ ਰਾਜਨਾਥ ਸਿੰਘ ਨਾਲ ਗੱਲਬਾਤ ਕੀਤੀ , ਗ੍ਰਹਿ ਮੰਤਰੀ ਨੇ ਸੂਬਾ ਸਰਕਾਰ ਨੂੰ ਸਖਤ ਕਾਰਵਾਈ ਕਰਨ ਲਈ ਕਿਹਾ ਹੈ| ਜ਼ਿਕਰਯੋਗ ਹੈ ਕਿ ਤ੍ਰਿਪੁਰਾ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਤੋਂ ਹੀ ਪਾਰਟੀ ਵਰਕਰ ਬਹੁਤ ਉਤਸ਼ਾਹਿਤ ਹਨ, ਜਿਸ ਕਾਰਨ ਉਨ੍ਹਾਂ ਨੇ ਲੈਨਿਨ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ| ਇਸ ਤੋਂ ਬਾਅਦ ਇਲਾਕੇ ਵਿੱਚ ਹਿੰਸਾ ਦੀ ਖਬਰ ਹੈ| ਤ੍ਰਿਪੁਰਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਸੀ|

Leave a Reply

Your email address will not be published. Required fields are marked *