ਲੈਕਚਰਾਰ ਯੂਨੀਅਨ ਪੰਜਾਬ ਵਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਡੈਪੁਟੇਸ਼ਨ ਤੇ ਅਧਿਆਪਕ ਲਗਾਉਣ ਦੇ ਫੈਸਲੇ ਦਾ ਸਵਾਗਤ

ਐਸ ਏ ਐਸ ਨਗਰ, 18 ਮਈ (ਸ.ਬ.) ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚੋਂ ਦਸਵੀਂ ਪਾਸ ਕਰਨ ਉਪਰੰਤ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਉਨ੍ਹਾਂ ਵਿਦਿਆਰਥੀਆਂ ਨੂੰ ਮਿਲਦਾ ਹੈ ਜੋ 80Üਤੋਂ ਵੱਧ ਨੰਬਰ ਪ੍ਰਾਪਤ ਕਰਦੇ ਹਨ| ਇਨ੍ਹਾਂ ਸਕੂਲਾਂ ਵਿੱਚ ਪੜ੍ਹਾਉਣ ਲਈ ਪੱਕੇ ਅਧਿਆਪਕ ਨਾ ਹੋਣ ਕਾਰਨ ਵਿਦਿਆਰਥੀਆਂ ਵਿੱਚ ਰੁਝਾਨ ਘੱਟ ਰਿਹਾ ਹੈ ਇਸ ਨੂੰ ਖਤਮ ਕਰਨ ਲਈ ਸਿਖਿਆ ਵਿਭਾਗ ਵਿੱਚ ਕੰਮ ਕਰ ਰਹੇ ਪ੍ਰਿੰਸੀਪਲ ਅਤੇ ਲੈਕਚਰਰਾਂ ਨੂੰ ਡੈਪੁਟੇਸ਼ਨ ਤੇ ਲਗਾਉਣ ਦੇ ਫੈਸਲੇ ਦਾ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਲੋਂ ਸਵਾਗਤ ਕਰਦੇ ਹੋਏ ਸੂਬਾ ਪ੍ਰਧਾਨ ਸ੍ਰ. ਹਾਕਮ ਸਿੰਘ ਅਤੇ ਸ੍ਰ. ਸੁਖਦੇਵ ਸਿੰਘ ਰਾਣਾ ਨੇ ਕਿਹਾ ਕਿ ਵਿਭਾਗ ਵਿੱਚ ਬਹੁਤ ਯੋਗ ਅਧਿਆਪਕ ਹਨ, ਉਨ੍ਹਾਂ ਨੂੰ ਆਪਣੇ ਹੀ ਸਕੂਲਾਂ ਵਿੱਚੌਂ ਪੜ੍ਹ ਕੇ ਆਏ ਵਿਦਿਆਰਥੀਆਂ ਨੂੰ ਅੱਗੇ ਪੜ੍ਹਾਉਣ ਦਾ ਮੌਕਾ ਮਿਲੇਗਾ| ਸ੍ਰ. ਜਸਵੀਰ ਸਿੰਘ ਗੋਸਲ ਨੇ ਜਾਣਕਾਰੀ ਦਿਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕ ਇਨ੍ਹਾਂ ਵਿਦਿਆਰਥੀਆਂ ਦੀ ਮਾਨਸਿਕਤਾ ਨੂੰ ਚੰਗੀ ਤਰ੍ਹਾਂ ਸਮਝ ਕੇ ਚੰਗੇ ਨਤੀਜੇ ਦੇਣਗੇ| ਇਸ ਮੌਕੇ ਸਿਖਿਆ ਸ਼ਾਸ਼ਤਰੀ ਸ੍ਰ. ਦੀਪਇੰਦਰ ਸਿੰਘ ਖੈਰਾ, ਸ੍ਰ. ਮਾਲਵਿੰਦਰ ਸਿੰਘ, ਸ੍ਰ. ਅਮਰੀਕ ਸਿੰਘ, ਸ੍ਰ. ਸੁਖਦੇਵ ਲਾਲ ਬੱਬਰ, ਸ੍ਰ. ਰਵਿੰਦਰਪਾਲ ਸਿੰਘ ਚਾਹਿਲ ਅਤੇ ਸ੍ਰ. ਆਤਮਬੀਰ ਸਿੰਘ ਹਾਜ਼ਰ ਸਨ|

Leave a Reply

Your email address will not be published. Required fields are marked *