ਲੈਵਲ 3 ਹਸਪਤਾਲਾਂ ਵਿੱਚ ਕੋਈ ਇਲੈਕਟਿਵ ਸਰਜਰੀ ਨਹੀਂ ਕੀਤੀ ਜਾਵੇਗੀ : ਡੀ ਸੀ ਗਿਰੀਸ਼ ਦਿਆਲਨ

ਐਸ ਏ ਐਸ ਨਗਰ, 24 ਅਗਸਤ (ਸ.ਬ.) ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਾਨ ਵਲੋਂ ਹੁਕਮ ਦਿੱਤਾ ਗਿਆ ਹੈ ਕਿ ਅਗਲੇ ਪੰਦਰਵਾੜੇ ਵਿਚ ਲੈਵਲ 3 ਹਸਪਤਾਲਾਂ ਵਿੱਚ ਕੋਈ ਇਲੈਕਟਿਵ ਸਰਜਰੀ ਨਹੀਂ ਕੀਤੀ ਜਾਵੇਗੀ| ਅੱਜ ਇਥੇ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਹੋ ਰਹੇ ਵਾਧੇ ਦੀ ਸਮੀਖਿਆ ਕਰਨ ਸਬੰਧੀ ਹੋਈ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਕੋਵਿਡ -19 ਕੇਸਾਂ ਵਿਚ ਹੋ ਰਹੇ ਤੇਜ਼ੀ ਨਾਲ ਵਾਧੇ ਕਾਰਨ ਲੈਵਲ 3 ਹਸਪਤਾਲਾਂ ਵਿਚ ਬੈਡਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ, ਇਸ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਜਿਹੜੀਆਂ ਸਰਜਰੀਆਂ ਨੂੰ ਤੁਰੰਤ ਡਾਕਟਰੀ ਪ੍ਰਕਿਰਿਆ ਦੀ ਜ਼ਰੂਰਤ ਨਹੀਂ ਹੈ, ਘੱਟੋ ਘੱਟ ਪੰਦਰਾਂ ਦਿਨਾਂ ਲਈ ਉਹ ਸਰਜਰੀਆਂ ਨਹੀਂ ਕੀਤੀਆਂ ਜਾਣਗੀਆਂ ਅਤੇ ਅਜਿਹਾ ਕਰਨ ਨਾਲ ਗੰਭੀਰ ਮਰੀਜਾਂ ਲਈ ਬੈਡ              ਰਾਂਖਵੇਂ ਰੱਖੇ ਜਾ ਸਕਦੇ ਹਨ|
ਸ੍ਰੀ ਦਿਆਲਨ ਨੇ ਦੱਸਿਆ ਕਿ ਗਿਆਨ ਸਾਗਰ ਹਸਪਤਾਲ ਵਿਚ ਹੋਰ 200 ਬੈਡ ਉਪਲੱਬਧ ਕਰਵਾ ਕੇ ਲੈਵਲ 2 ਹਸਪਤਾਲਾਂ ਦੀ ਬੈਡ ਸਮਰੱਥਾ ਵਿਚ ਵਾਧਾ ਕੀਤਾ ਗਿਆ ਹੈ| ਇਸਦੇ ਨਾਲ ਹੀ, 8 ਨਵੀਆਂ ਐਂਬੂਲੈਂਸਾਂ ਵੀ ਕਾਰਜਸ਼ੀਲ ਕੀਤੀਆਂ ਗਈਆਂ ਹਨ| ਉਹਨਾਂ ਦੱਸਿਆ ਕਿ ਇਸਦੇ ਨਾਲ ਹੀ ਵੈਂਟੀਲੇਟਰ ਅਤੇ ਹਾਈ ਫਲੋ ਨੈਸਲ ਕੈਨੂਲਾਜ਼ ਵੀ ਖਰੀਦੇ ਜਾ ਰਹੇ ਹਨ|
ਉਹਨਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਕੋਵਿਡ 19 ਦਾ ਟੈਸਟ ਕਰਵਾਉਣ ਲਈ ਵੱਡੀ ਗਿਣਤੀ ਵਿਚ ਲੋਕ ਆ ਰਹੇ ਹਨ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਵਿਖੇ ਲੋਕਾਂ ਦੀ ਆਮਦ ਨੂੰ ਕੰਟਰੋਲ ਕਰਨ ਅਤੇ ਟੈਸਟ ਕਰਵਾਉਣ ਲਈ ਮਰੀਜ਼ ਦੇ ਉਡੀਕ ਸਮੇਂ ਨੂੰ ਘੱਟ ਕਰਨ ਲਈ ਨਯਾਗਾਓਂ ਅਤੇ ਸੋਹਾਣਾ ਵਿਖੇ ਦੋ ਹੋਰ ਟੈਸਟਿੰਗ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ|

Leave a Reply

Your email address will not be published. Required fields are marked *