ਲੋਕਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ

ਐਸ ਏ ਐਸ ਨਗਰ, 19 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨਸਭਾ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵੱਲੋਂ ਮੁਹਾਲੀ ਹਲਕੇ ਦੇ ਸਾਰੇ ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਆਉਣ ਵਾਲੀਆਂ ਲੋਕਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ| ਮੀਟਿੰਗ ਵਿੱਚ ਬੀਤੇ ਦਿਨੀਂ ਹੋਈਆਂ ਪੰਚਾਇਤ ਚੋਣਾਂ ਵਿੱਚ ਕਾਂਗਰਸ ਸਰਕਾਰ ਵੱਲੋਂ ਪਿੰਡਾਂ ਦੇ ਵਿੱਚ ਕੀਤੀ ਧੱਕੇਸ਼ਾਹੀ ਨਾਲ ਲੁੱਟੀਆਂ ਚੋਣਾਂ ਦੀ ਵੀ ਵਿਸ਼ੇਸ਼ ਚਰਚਾ ਕੀਤੀ ਗਈ| ਇਸ ਮੌਕੇ ਸ੍ਰ. ਸਿੱਧੂ ਨੇ ਕਿਹਾ ਕਿ ਹਰ ਵਾਰ ਚੋਣਾਂ ਵਿੱਚ ਧੱਕੇਸ਼ਾਹੀ ਕਰਨਾ ਕਾਂਗਰਸ ਦੀ ਫਿਤਰਤ ਹੈ ਅਤੇ ਉਸ ਦਾ ਡਟ ਕੇ ਮਾਬਲਾ ਕਰਨਾ ਜਰੂਰੀ ਹੈ| ਇਸ ਮੌਕੇ ਇਸ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ ਕਿ ਕਾਂਗਰਸ ਦਾ ਮੁਕਾਬਲਾ ਕਿਸ ਤਰ੍ਹਾਂ ਕਰਨਾ ਹੈ ਤੇ ਉਸਦੀ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਕਿਵੇਂ ਦੇਣਾ ਹੈ| ਇਸ ਮੌਕੇ ਹਲਕਾ ਇੰਚਾਰਜ ਵੱਲੋਂ ਪ੍ਰਧਾਨਾਂ ਨੂੰ ਤਗੜੇ ਹੋ ਕੇ ਕੰਮ ਕਰਨ ਲਈ ਕਿਹਾ ਗਿਆ|
ਇਸ ਮੌਕੇ ਸਰਵਸ੍ਰੀ ਫਤਹਿ ਸਿੰਘ ਸਿੱਧੂ, ਅਮਨਦੀਪ ਸਿੰਘ ਅਬਿਆਣਾ, ਸੰਤੋਖ ਸਿੰਘ, ਸੁਰਿੰਦਰ ਸਿੰਘ ਸੋਹਾਣਾ, ਅਵਤਾਰ ਸਿੰਘ ਦਾਉਂ, ਗੁਰਮੀਤ ਸਿੰਘ ਸ਼ਾਮਪੁਰ, ਹਰਪਾਲ ਸਿੰਘ ਬਰਾੜ, ਡਾ. ਮੇਜਰ ਸਿੰਘ, ਬਲਵਿੰਦਰ ਸਿੰਘ ਲਖਨੌਰ, ਹਰਮਿੰਦਰ ਸਿੰਘ ਪੱਤੋਂ ਤੇ ਬਲਜੀਤ ਸਿੰਘ ਜਗਤਪੁਰ ਹਾਜਰ ਸਨ|

Leave a Reply

Your email address will not be published. Required fields are marked *