ਲੋਕਸਭਾ ਚੋਣਾਂ ਬਾਰੇ ਸ਼ੋਸਲ ਮੀਡੀਆ ਤੇ ਜਾਰੀ ਕੀਤੀ ਲਿਸਟ ਬਣੀ ਚਰਚਾ ਦਾ ਵਿਸ਼ਾ

ਖਰੜ, 14 ਜਨਵਰੀ (ਕੁਸ਼ਲ ਆਨੰਦ) ਦੇਸ਼ ਅੰਦਰ 2019 ਵਿੱਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਰਾਜਨੀਤਿਕ ਗਲਿਆਰੇ ਅੰਦਰ ਵੱਖ ਵੱਖ ਰਾਜਨੀਤਿਕ ਪਾਰਟੀਆਂ ਵਲੋਂ ਬਿਗੁਲ ਵਜਾ ਦਿੱਤਾ ਗਿਆ ਹੈ ਉਥੇ ਦੂਜੇ ਪਾਸੇ ਇੱਕ ਭਾਜਪਾ ਆਗੂ ਵਲੋਂ 2019 ਵਿੱਚ ਹੋਣ ਵਾਲੀਆਂ ਚੋਣਾਂ ਦੇ ਸਬੰਧ ਵਿੱਚ ਸ਼ੋਸਲ ਮੀਡੀਆ ਤੇ ਇਕ ਲਿਸਟ ਜਾਰੀ ਕੀਤੀ ਗਈ ਹੈ ਜਿਸ ਵਿੱਚ ਦੇਸ਼ ਵਿੱਚ ਵੱਖ ਵੱਖ ਸੂਬੇ ਅੰਦਰ ਦਿੱਤੀਆਂ ਗਈਆਂ ਮਿਤੀਆਂ ਵਿੱਚ ਚੋਣਾਂ ਕਰਵਾਏ ਜਾਣ ਦਾ ਵੇਰਵਾ ਦਿੱਤਾ ਗਿਆ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਭਾਰਤੀ ਚੋਣ ਕਮਿਸ਼ਨਰ ਵਲੋਂ 2019 ਵਿੱਚ ਹੌਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹੁਣ ਤਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ|
ਬੀ ਜੇ ਪੀ ਦੇ ਇਸ ਲੀਡਰ ਵਲੋਂ ਜਾਰੀ ਕੀਤੀ ਗਈ ਇਸ ਸੂਚੀ ਅਨੁਸਾਰ ਪੰਜਾਬ ਵਿੱਚ 2019 ਦੀਆਂ ਲੋਕ ਸਭਾ ਚੋਣਾਂ ਨਹੀਂ ਹੋਣਗੀਆਂ ਕਿTੁਂਕਿ ਇਸ ਲਿਸਟ ਵਿੱਚ ਪੰਜਾਬ ਸੂਬੇ ਦਾ ਨਾ ਤਾਂ ਨਾਮ ਹੈ ਅਤੇ ਨਾ ਹੀ ਪੰਜਾਬ ਵਿੱਚ ਚੋਣਾਂ ਕਰਵਾਉਣ ਦਾ ਵੇਰਵਾ ਦਿੱਤਾ ਗਿਆ ਹੈ|
ਇਸ ਸਬੰਧ ਵਿੱਚ ਖਰੜ ਦੀ ਸਮਾਜ ਸੇਵੀ ਸੰਸਥਾ ਦੇ ਪ੍ਰਧਾਨ ਕ੍ਰਿਸ਼ਨ ਪਰਵੇਜ ਵਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ੋਸਲ ਮੀਡੀਆ ਤੇ ਝੂਠਾ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ| ਜਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨਰ ਵਲੋਂ 2019 ਦੀਆਂ ਚੋਣਾਂ ਨੂੰ ਲੈ ਕੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਪਰ ਸ਼ੋਸਲ ਮੀਡੀਆ ਦੀ ਸੁਰਖੀਆ ਬਣੀ ਇਹ ਸੂਚੀ ਸਰਕਾਰ ਦਾ ਮਜਾਕ ਜਰੂਰ ਉਡਾ ਰਹੀ ਹੈ|

Leave a Reply

Your email address will not be published. Required fields are marked *