ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ ਸਰਕਾਰ : ਮੱਛਲੀ ਕਲਾਂ

ਐਸ ਏ ਐਸ ਨਗਰ, 14 ਜੂਨ (ਸ.ਬ.) ਪੰਜਾਬ ਸਰਕਾਰ ਵਿਰੁੱਧ ਲਾਏ ਧਰਨਿਆਂ ਨੂੰ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਅਕਾਲੀ ਭਾਜਪਾ ਗਠਜੋੜ ਦੇ ਆਗੂਆਂ ਵੱਲੋਂ ਲਗਾਏ ਗਏ ਧਰਨਿਆਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਆਪਣੇ ਦਸ ਸਾਲਾਂ ਦੇ ਲੰਮੇ ਕਾਰਜਕਾਲ ਦੌਰਾਨ ਵਿਦਿਆਰਥੀਆਂ ਨੂੰ ਲੈਪਟਾਪ ਅਤੇ ਨੌਜਵਾਨਾਂ ਨੂੰ  ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਪੂਰੇ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਸਾਬਿਤ ਹੋਈ ਸੀ ਅਤੇ ਹੁਣ ਅਕਾਲੀ-ਭਾਜਪਾ ਗਠਜੋੜ ਦੇ ਆਗੂ ਕੈਪਟਨ ਸਰਕਾਰ ਵਿਰੁੱਧ ਧਰਨੇ ਲਗਾ ਰਹੇ ਹਨ|
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਪੰਚਾਇਤਾਂ ਵਿਚ ਮਹਿਲਾਵਾਂ ਨੂੰ ਪੰਜਾਹ ਫੀਸਦੀ ਰਾਖਵਾਂਕਰਨ, ਨੌਕਰੀਆਂ ਵਿਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ, ਨਸ਼ਿਆਂ ਵਿਰੁੱਧ ਸਪੈਸ਼ਲ ਟਾਸਕ ਫੋਰਸ ਬਣਾਕੇ, ਪੰਜਾਬ ਵਿਚ ਵੀ.ਆਈ.ਪੀ. ਕਲਚਰ ਖਤਮ ਕਰਕੇ, ਮੁਹਾਲੀ ਅੰਦਰ ਮੈਡੀਕਲ ਕਾਲਜ ਖੋਲ੍ਹਣ ਨੂੰ ਮਨਜ਼ੂਰੀ ਦੇ ਕੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ|

Leave a Reply

Your email address will not be published. Required fields are marked *