ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜਾਗਰੂਕ ਕੀਤਾ

ਐਸ. ਏ. ਐਸ. ਨਗਰ 19 ਸਤੰਬਰ (ਸ.ਬ.) ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਅਤੇ ਬੱਡੀ ਵਿਦਿਆਰਥੀ ਬਿਕਰਮਜੀਤ ਸਿੰਘ ਖੈਰਪੁਰ ਅਤੇ ਉਹਨਾਂ ਦੇ ਸਹਿਯੋਗੀਆਂ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ,  ਰੁਪਿੰਦਰ ਕੌਰ  ਦੀ ਅਗਵਾਈ ਹੇਠ ਮੁਹਾਲੀ ਵਿਖੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ|
ਸ੍ਰ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਫੇਜ਼-6 ਦੇ ਵਾਇਸ ਪ੍ਰਿੰਸੀਪਲ ਮੈਡਮ ਹਰਜੀਤ ਕੌਰ ਗੁਜਰਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਹਨਾਂ ਵਲੋਂ ਆਪਣੇ ਸਾਥੀਆਂ ਸਮੇਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ ਜਿ.ਸ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ,  ਰੁਪਿੰਦਰ ਕੌਰ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਬਚਣ ਲਈ ਸੂਚੇਤ ਕਰਦਿਆਂ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕ ਕੀਤਾ|  ਸਰਕਾਰੀ ਕਾਲੇਜ ਦੇ ਬੱਡੀ ਵਿਦਿਆਰਥੀ ਬਿਕਰਮਜੀਤ ਸਿੰਘ ਵਲੋਂ ਲੋਕਾਂ ਨੂੰ ਕੋਰੋਨਾ ਮਾਹਾਂਮਾਰੀ ਤੋਂ ਬਚਾਅ ਸਬੰਧੀ ਪੈਫਲੇਟ ਵੀ ਵੰਡੇ ਗਏ ਅਤੇ ਬਿਨਾਂ ਕਿਸੇ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ| ਇਸ ਮੌਕੇ ਜਗਦੀਪ ਸਿੰਘ ਨਦਪੁਰ, ਹੈਪੀ ਮੁਰਿੰਡਾ, ਜਸਵਿੰਦਰ ਸਿੰਘ ਅਤੇ ਸ੍ਰੀਮਤੀ ਦਲਜੀਤ ਕੌਰ ਆਂਗਣਵਾੜੀ ਵਰਕਰ ਹਾਜ਼ਿਰ ਸਨ| 

Leave a Reply

Your email address will not be published. Required fields are marked *