ਲੋਕਾਂ ਨੂੰ ਰਜਿਸਟਰੀਆਂ ਨਾਲ ਸਬੰਧਤ ਦਸਤਾਵੇਜ਼ ਮਿਲਣਗੇ ਮੁਫਤ : ਸਰਕਾਰੀਆ

ਚੰਡੀਗੜ੍ਹ, 4 ਅਗਸਤ (ਸ.ਬ.) ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਤਹਿਸੀਲਾਂ ਵਿਚ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਆਮ ਲੋਕਾਂ ਦੀ ਵਰਤੋਂ ਵਿਚ ਆਉਣ ਵਾਲੇ 19 ਦਸਤਾਵੇਜ਼ਾਂ ਨੂੰ ਆਨ ਲਾਈਨ ਕਰ ਦਿੱਤਾ ਗਿਆ ਹੈ| ਇਹ ਦਸਤਾਵੇਜ਼ ਵਿਭਾਗ ਦੀ ਵੈਬਸਾਈਟ ਤੋਂ ਬਿਲਕੁਲ ਮੁਫਤ ਅਤੇ ਆਸਾਨੀ ਨਾਲ ਡਾਊਨਲੋਡ ਕੀਤੇ ਜਾ ਸਕਦੇ ਹਨ| ਇਨ੍ਹਾਂ ਦਸਤਾਵੇਜ਼ਾਂ ਵਿਚ ਲੋੜ ਮੁਤਾਬਿਕ ਸੋਧ ਵੀ ਕੀਤੀ ਜਾ ਸਕਦੀ ਹੈ| ਇਸ ਤੋਂ ਇਲਾਵਾ ਸਬ-ਰਜਿਸਟਰਾਰ (ਤਹਿਸੀਲਦਾਰ) ਦੇ ਦਫਤਰਾਂ ਵਿਚ ਕੰਮ ਕਰਵਾਉਣ ਲਈ ਜਾਣ ਵਾਲੇ ਲੋਕਾਂ ਦੇ ਜ਼ਿਹਨ ਵਿਚ ਜੋ ਸਵਾਲ ਹੁੰਦੇ ਹਨ, ਅਜਿਹੇ 23 ਸਵਾਲਾਂ ਦੇ ਜਵਾਬ ਵੀ ਵੈਬਸਾਈਟ ਤੇ ਅੱਪਲੋਡ ਕਰ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਾ ਆਵੇ ਅਤੇ ਉਹ ਆਪਣਾ ਕੰਮ ਆਸਾਨੀ ਨਾਲ ਕਰਵਾ ਸਕਣ|
ਸ੍ਰੀ ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ| ਇਸ ਲਈ ਉਹ ਸਾਰੀਆਂ ਸਹੂਲਤਾਂ ਆਨ ਲਾਈਨ ਕੀਤੀਆਂ ਜਾ ਰਹੀਆਂ ਹਨ| ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦਾ ਅਤਿ ਆਧੁਨਿਕੀਕਰਣ ਕਰਨਾ ਉਨ੍ਹਾਂ ਦੀ ਪਹਿਲ ਹੈ ਤਾਂ ਜੋ ਲੋਕਾਂ ਨੂੰ ਸਾਫ-ਸੁਥਰੀਆਂ ਅਤੇ ਮੁਸ਼ਕਿਲ ਰਹਿਤ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ|

Leave a Reply

Your email address will not be published. Required fields are marked *