ਲੋਕਾਂ ਨੂੰ ਰਾਸ਼ਨ ਕਾਰਡ ਬਣਾਊਣ ਦਾ ਝਾਂਸਾ ਦੇ ਕੇ ਠੱਗਣ ਵਾਲੇ ਸਰਗਰਮ

ਬਲੌਂਗੀ, 15 ਫਰਵਰੀ (ਪਵਨ ਰਾਵਤ) ਬਲੌਂਗੀ ਵਿੱਚ ਨਵੇਂ ਰਾਸ਼ਨ ਕਾਰਡ ਬਨਾਉਣ ਲਈ ਲੋਕ ਭੰਬਲਭੂਸੇ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਨਵੇਂ ਰਾਸ਼ਨ ਕਾਰਡ ਬਨਾਉਣ ਦੀ ਪ੍ਰਕਿਰਿਆ ਸੰਬਧੀ ਲੋੜੀਂਦੀ ਜਾਣਕਾਰੀ ਨਾ ਹੋਣ ਕਾਰਨ ਉਹ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ ਕੁੱਝ ਅਜਿਹੇ ਏਜੰਟ ਵੀ ਸਰਗਰਮ ਹੋ ਗਏ ਹਨ ਜਿਹੜੇ ਲੋਕਾਂ ਤੋਂ ਪੈਸੇ ਲੈ ਕੇ ਉਹਨਾਂ ਦੇ ਨਵੇਂ ਰਾਸ਼ਨ ਕਾਰਡ ਬਣਾਊਣ ਦਾ ਦਾਅਵਾ ਕਰਕੇ ਉਹਨਾਂ ਨੂੰ ਠੱਗਦੇ ਹਨ।

ਇਸ ਸੰਬਧੀ ਬਲੌਂਗੀ ਨਿਵਾਸੀਆਂ ਪ੍ਰਦੀਪ, ਰਾਜਦੀਪ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਉਹਨਾਂ ਨੂੰ ਪਤਾ ਲੱਗਿਆ ਹੈ ਕਿ ਨਵੇਂ ਰਾਸ਼ਨ ਕਾਰਡ ਬਣ ਰਹੇ ਹਨ ਪਰ ਇਨ੍ਹਾਂ ਨੂੰ ਬਨਾਉਣ ਦਾ ਕੰਮ ਪੰਚਾਇਤ ਵਲੋਂ ਨਹੀਂ ਕਰਵਾਇਆ ਜਾ ਰਿਹਾ। ਉਨ੍ਹਾਂ ਇਲਜਾਮ ਲਗਾਇਆ ਕਿ ਪੰਚਾਇਤ ਵਲੋਂ ਨਵੇਂ ਰਾਸ਼ਨ ਕਾਰਡ ਬਨਾਉਣ ਵੇਲੇ ਆਪਣੇ ਨੇੜਲੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆ ਇਸਦੇ ਅਸਲ ਹੱਕਦਾਰਾਂ ਨੂੰ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਰੱਖਿਆ ਜਾਂਦਾ ਹੈ ਜਿਸ ਕਾਰਨ ਲੋਕ ਏਜੰਟਾਂ ਦੇ ਝਾਂਸੇ ਵਿੱਚ ਫਸ ਜਾਂਦੇ ਹਨ ਅਤੇ ਆਪਣੀ ਲੁੱਟ ਕਰਵਾ ਲੈਂਦੇ ਹਨ।

ਇਸ ਸੰਬੰਧੀ ਬਲੌਂਗੀ ਦੇ ਸਮਾਜ ਸੇਵੀ ਡਾ. ਹਰਬੰਸ ਸਿੰਘ ਰੰਧਾਵਾ ਦਾ ਕਹਿਣਾਂ ਹੈ ਕਿ ਸਰਕਾਰ ਵਲੋਂ ਨਵੇਂ ਰਾਸ਼ਨ ਕਾਰਡ ਬਨਾਉਣ ਦਾ ਕੰਮ ਫਿਲਹਾਲ ਬੰਦ ਹੈ। ਉਨ੍ਹਾਂ ਕਿਹਾ ਕਿ ਬਲੌਂਗੀ ਦੇ ਕਈ ਵਸਨੀਕਾਂ ਵਲੋਂ ਉਨ੍ਹਾਂ ਨੂੰ ਇਹ ਕਿਹਾ ਗਿਆ ਹੈ ਕਿ ਕੁੱਝ ਵਿਅਕਤੀ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਦਾਅਵਾ ਕਰ ਰਹੇ ਹਨ ਪਰੰਤੂ ਉਹ ਲੋਕਾਂ ਨੂੰ ਇਹੀ ਦੱਸਦੇ ਹਨ ਕਿ ਨਵੇਂ ਰਾਸ਼ਨ ਕਾਰਡ ਬਨਾਉਣ ਦਾ ਕੰਮ ਆਨਲਾਈਨ ਕੀਤਾ ਜਾਂਦਾ ਹੈ ਜਿਸਦੀ ਸਾਈਟ ਫਿਲਹਾਲ ਬੰਦ ਹੈ ਇਸ ਲਈ ਉਹ ਕਿਸੇ ਦੇ ਝਾਂਸੇ ਵਿੱਚ ਨਾ ਆਊਣ।

ਉਨ੍ਹਾਂ ਕਿਹਾ ਕਿ ਕਈ ਨਕਲੀ ਏਜੰਟ ਲੋਕਾਂ ਨੂੰ ਠੱਗਣ ਲਈ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰਦੇ ਹਨ ਜਦੋਂਕਿ ਸਰਕਾਰ ਵਲੋਂ ਨਵੇਂ ਰਾਸ਼ਨ ਕਾਰਡ ਬਨਾਉਣ ਦੀ ਪ੍ਰਕ੍ਰਿਆ ਪੂਰੀ ਤਰ੍ਹਾਂ ਮੁਫਤ ਹੈ ਅਤੇ ਲੋਕ ਨਵੇਂ ਰਾਸ਼ਨ ਕਾਰਡ ਬਨਵਾਉਣ ਲਈ ਏਜੰਟਾਂ ਦੇ ਝਾਂਸੇ ਵਿੱਚ ਨਾ ਆਉਣ।

ਇਸ ਸੰਬਧੀ ਬਲੌਂਗੀ ਦੀ ਏਕਤਾ ਕਾਲੋਨੀ ਦੇ ਪੰਚ ਵਿਜੈ ਪਾਠਕ ਨਾਲ ਗੱਲਬਾਤ ਕਰਨ ਤੇ ਉਹਨਾਂ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਨਣ ਦਾ ਕੰਮ ਅਜੇ ਬੰਦ ਹੈ ਅਤੇ ਜਦੋਂ ਇਹ ਕੰਮ ਸ਼ੁਰੂ ਹੋਵੇਗਾ ਤਾਂ ਇਸ ਸੰਬਧੀ ਪੰਚਾਇਤ ਵਲੋਂ ਮੁਨਿਆਦੀ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਲੋਕ ਨਵੇਂ ਰਾਸ਼ਨ ਕਾਰਡ ਬਨਾਉਣ ਲਈ ਸਿਰਫ ਪਿੰਡ ਦੇ ਸਰਪੰਚ ਅਤੇ ਆਪਣੇ ਵਾਰਡ ਦੇ ਪੰਚਾਂ ਨਾਲ ਹੀ ਸੰਪਰਕ ਕਰਨ ਅਤੇ ਇਸਤੋਂ ਇਲਾਵਾ ਕਿਸੇ ਜਾਅਲੀ ਏਜੰਟਾਂ ਦੇ ਬਹਿਕਾਵੇ ਵਿੱਚ ਨਾ ਆਉਣ ਜੋ ਕਿ ਉਨ੍ਹਾਂ ਨੂੰ ਨਵੇਂ ਰਾਸ਼ਨ ਕਾਰਡ ਬਨਾਉਣ ਦੇ ਦਾਅਵੇ ਕਰਦੇ ਹਨ।

ਇਸ ਸੰਬੰਧੀ ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਨਾਲ ਸੰਪਰਕ ਕਾਇਮ ਨਹੀਂ ਹੋ ਪਾਇਆ । ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਦੀ ਵੈਬਸਾਈਟ ਬੰਦ ਹੋਣ ਕਾਰਨ ਇਹ ਕੰਮ ਹੁਣੇ ਰੁਕਿਆ ਹੋਇਆ ਹੈ ਅਤੇ ਜੇਕਰ ਕੋਈ ਵਿਅਕਤੀ ਡਲੋਕਾਂ ਨੂੰ ਨਵਾਂ ਰਾਸ਼ਨ ਕਾਰਡ ਬਣਾੳਣ ਦਾ ਦਾਅਵਾ ਕਰਦਾ ਹੈ ਤਾਂ ਉਹ ਝੂਠ ਬੋਲਦਾ ਹੈ ਅਤੇ ਲੋਕਾਂ ਨੂੰ ਅਜਿਹੇ ਕਿਸੇ ਵਿਅਕਤੀ ਦੇ ਝਾਂਸੇ ਵਿੱਚ ਨਹੀਂ ਆਊਣਾ ਚਾਹੀਦਾ ਹੈ।

Leave a Reply

Your email address will not be published. Required fields are marked *