ਲੋਕਾਂ ਨੂੰ ਲੁੱਟਣ ਦੇ ਰਾਹ ਪਈ ਹੋਈ ਹੈ ਸੂਬਾ ਸਰਕਾਰ : ਵਿਨੀਤ ਵਰਮਾ


ਐਸ਼ਏ ਜਨਵਰੀ (ਸ਼ਬ ਆਮ ਆਦਮੀ ਪਾਰਟੀ ਦੇ ਹਾਲਕਾ ਮੁਹਾਲੀ ਦੇ ਸੀਨੀਅਰ ਆਗੂ ਸ੍ਰੀ ਵਿਨੀਤ ਵਰਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਪੈਟਰੋਲ ਅਤੇ ਡੀਜਲ ਦੇ ਰੇਟ ਵਿੱਚ 25 ਪੈਸੇ ਦਾ ਹੋਰ ਵਾਧਾ ਕਰਕੇ ਆਮ ਲੋਕਾਂ ਦੀਆਂ ਜੇਬ੍ਹਾਂ ਤੇ ਡਾਕਾ ਮਾਰਿਆ ਗਿਆ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਪਹਿਲਾਂ ਹੀ ਖਪਤਕਾਰਾਂ ਨੂੰ ਸਭਤੋਂ ਵੱਧ ਮਹਿੰਗੀ ਬਿਜਲੀ ਦੇ ਕੇ ਲੋਕਾਂ ਨੂੰ ਲੁੱਟਣ ਦੇ ਰਾਹ ਪਈ ਹੋਈ ਹੈ ਅਤੇ ਹੁਣ ਇਸ ਵਲੋਂ ਪੈਟਰੋਲ ਅਤੇ ਡੀਜਲ ਦੀ ਕੀਮਤ ਹੋਰ ਵਧਾ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਇੱਥੇ ਹੀ ਬਸ ਨਹੀਂ ਬਲਕਿ ਪੰਜਾਬ ਸਰਕਾਰ ਵਲੋਂ ਕਿਰਾਏ ਤੇ ਚੜ੍ਹਾਈ ਗਈ ਜਾਇਦਾਦ ਤੇ ਕਿਰਾਏ ਦੇ ਆਧਾਰ ਤੇ ਪ੍ਰਾਪਰਟੀ ਟੈਕਸ ਦੀ ਵਸੂਲੀ ਕਰਕੇ ਵਪਾਰੀਆਂ ਨੂੰ ਲੁੱਟਿਆ ਜਾਂਦਾ ਹੈ ਜਦੋਂਕਿ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਅਜਿਹਾ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪੈਟਰੋਲ, ਡੀਜਲ ਅਤੇ ਬਿਜਲੀ ਦੇ ਰੇਟ ਅਤੇ ਪ੍ਰਾਪਰਟੀ ਟੈਕਸ ਚੰਡੀਗੜ੍ਹ ਅਤੇ ਹਰਿਆਣਾ ਦੇ ਮੁਕਾਬਲੇ ਬਹੁਤ ਜਿਆਦਾ ਹੈ ਅਤੇ ਇਹ ਸਰਕਾਰ ਪੂਰੀ ਬੇਸ਼ਰਮੀ ਨਾਲ ਲੋਕਾਂ ਦਾ ਗਲਾ ਘੁੱਟਣ ਤੇ ਲੱਗੀ ਹੋਈ ਹੈ।
ਉਹਨਾਂ ਕਿਹਾ ਕਿ ਆਉਣ ਵਾਲੀਆਂ ਮਿਉਂਸਪਲ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਸੱਤਾਧਾਰੀਆਂ ਨੂੰ ਇਸਦਾ ਕਰਾਰਾ ਜਵਾਬ ਦੇਣ ਲਈ ਤਿਆਰੀ ਕਰ ਚੁੱਕੀ ਹੈ ਅਤੇ ਸੱਤਾਧਾਰੀਆਂ ਨੂੰ ਕਰਾਰੀ ਹਾਰ ਦਾ ਸਾਮ੍ਹਣਾ ਕਰਨਾ ਪੈਣਾ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਐਸ ਏ ਐਸ ਨਗਰ ਦੀ ਚੋਣ ਸੰਬੰਧੀ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਰੋਜਾਨਾ ਹੀ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਜਿਸਦਾ ਪਾਰਟੀ ਵਲੋਂ ਚੋਣ ਲੜਣ ਵਾਲੇ ਉਮੀਦਵਾਰਾਂ ਨੂੰ ਵੱਡਾ ਫਾਇਦਾ ਮਿਲਣਾ ਹੈ।

Leave a Reply

Your email address will not be published. Required fields are marked *