ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਐਸ ਏ ਐਸ ਨਗਰ, 28 ਦਸੰਬਰ (ਸ.ਬ.) ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਸਭਾ ਦੇ ਜਨਰਲ ਸਕੱਤਰ ਸ ਕਰਮ ਸਿੰਘ ਬਬਰਾ ਨੇ ਦੱਸਿਆ ਕਿ ਇਸ ਮੌਕੇ ਹਜੂਰੀ ਰਾਗੀ ਤੋਂ ਇਲਾਵਾ ਭਾਈ ਹਰਜੀਤ ਸਿੰਘ ਜੰਮੂ ਵਾਲੇ, ਭਾਈ ਰਘਬੀਰ ਸਿੰਘ ਦੀਵਾਨਾ ਜਲੰਧਰ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਇਸ ਮੌਕੇ ਲਾਇਨ ਅਤੇ ਲਾਇਨਜ ਕਲੱਬਸ ਪੰਚਕੂਲਾ ਪ੍ਰੀਮੀਅਰ ਵਲੋਂ 123 ਸ਼ੂਗਰ ਦੇ ਮੁਫਤ ਟੈਸਟ ਕੀਤੇ ਗਏ|
ਉਹਨਾਂ ਦਸਿਆ ਕਿ 26 ਦਸੰਬਰ ਨੂੰ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਡਾ. ਸਤਵਿੰਦਰ ਸਿੰਘ ਭੰਮਰਾ ਅਤੇ ਸਮੂਹ ਕਮੇਟੀ, ਪ੍ਰਾਈਵੇਟ ਕੰਟਰੈਕਟਰ ਯੂਨੀਅਨ ਮੁਹਾਲੀ ਦੇ ਪ੍ਰਧਾਨ ਸ੍ਰ. ਸੂਰਤ ਸਿੰਘ ਕਲਸੀ, ਦਸ਼ਮੇਸ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਮਾਨ, ਭਾਈ ਲਾਲੋ ਕੋ ਆਪਰੇਟਿਵ ਥਰਿਪਟ ਐਂਡ ਕਰੈਡਿਟ ਸੁਸਾਇਟੀ ਮੁਹਾਲੀ, ਲਾਈਨ ਅਤੇ ਲਾਇਨੈਸ ਕਲੱਬ ਪੰਚਕੂਲਾ ਪ੍ਰੀਮੀਅਰ ਜਿਲ੍ਹਾ 321 ਏ ਵਲੋਂ ਸਾਂਝੇ ਤੌਰ ਉੱਪਰ ਜਿਲ੍ਹਾ ਅਦਾਲਤ ਕੰਪਲੈਕਸ ਦੇ ਬਾਹਰ ਗੁਰੂ ਕਾ ਲੰਗਰ ਲਗਾਇਆ ਗਿਆ|

Leave a Reply

Your email address will not be published. Required fields are marked *