ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਐਸ ਏ ਐਸ ਨਗਰ, 24 ਨਵੰਬਰ (ਸ.ਬ.) ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੁਹਾਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਸਭਾ ਦੇ ਜਨਰਲ ਸਕੱਤਰ ਸ ਕਰਮ ਸਿੰਘ ਬਬਰਾ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਦੀ ਆਰਭੰਤਾ ਹੋਈ, ਜਿਸ ਵਿੱਚ ਭਾਈ ਇਕਬਾਲ ਸਿੰਘ, ਭਾਈ ਸਤਵਿੰਦਰ ਸਿੰਘ, ਜਤਿੰਦਰ ਸਿੰਘ ਫੇਜ 4, ਭਾਈ ਸੋਹਣ ਸਿੰਘ ਅਰਸ਼ ਗੁਰਦੁਆਰਾ ਸਾਚਾ ਧੰਨ ਸਾਹਿਬ, ਇਸਤਰੀ ਸਤਿਸੰਗ ਜਥਾ ਰਾਮਗੜ੍ਹੀਆ ਸਭਾ ਨੇ ਕਥਾ, ਕੀਰਤਨ, ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੁੰ ਨਿਹਾਲ ਕੀਤਾ| ਇਸ ਮੌਕੇ ਸਭਾ ਦੇ ਪ੍ਰਧਾਨ ਡਾਕਟਰ ਸਤਵਿੰਦਰ ਸਿੰਘ ਭੰਮਰਾ ਨੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਅਤੇ ਸਭਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ| ਇਸ ਮੌਕੇ ਇਸਤਰੀ ਸਤਿਸੰਗ ਰਾਮਗੜ੍ਹੀਆ ਸਭਾ ਮੁਹਾਲੀ ਵਲੋਂ ਭਾਈ ਲਾਲੋ ਜੀ ਹਾਲ ਲਈ ਦੋ ਏਅਰ ਕੰਡੀਸ਼ਨਾਂ ਦੀ ਸੇਵਾ ਲਈ 51 ਹਜਾਰ ਰੁਪਏ ਸਹਾਇਤਾ ਵਜੋਂ ਦਿਤੇ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ|

Leave a Reply

Your email address will not be published. Required fields are marked *