ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਸਾਰੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ : ਮੱਛਲੀ ਕਲਾਂ

ਐਸ.ਏ.ਐਸ ਨਗਰ, 17 ਅਪ੍ਰੈਲ (ਸ.ਬ.) ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਰਹਿੰਦੇ ਉਮੀਦਵਾਰਾਂ ਦਾ ਐਲਾਨ ਛੇਤੀ ਹੀ ਕਰ ਦਿੱਤਾ ਜਾਵੇਗਾ ਅਤੇ ਇਨ੍ਹਾਂ ਚੋਣਾਂ ਵਿੱਚ ਪੰਜਾਬ ਚ ਕਾਂਗਰਸ ਦੇ ਸਾਰੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ | ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਲਾਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਕਾਂਗਰਸ ਪਾਰਟੀ ਦੇ ਸੂਬਾਈ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਕਿ ਦੇਸ਼ ਦੀ ਜਨਤਾ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਫਤਵਾ ਦੇਵੇਗੀ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ਼ ਤਿਵਾੜੀ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ| ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਸਰਕਾਰ ਕੋਲੋਂ ਦੇਸ਼ ਦਾ ਹਰ ਵਰਗ ਦੁਖੀ ਹੈ| ਨੋਟਬੰਦੀ ਦੇ ਫੈਸਲੇ ਨੇ ਦੇਸ਼ ਦੇ ਛੋਟੇ ਕਾਰੋਬਾਰੀਆਂ ਨੂੰ ਵੱਡੀ ਸੱਟ ਮਾਰੀ ਹੈ|

Leave a Reply

Your email address will not be published. Required fields are marked *