ਲੋਹੜੀ ਦਾ ਤਿਉਹਾਰ ਭਾਈਚਾਰਕ ਸਾਂਝ ਦਾ ਪ੍ਰਤੀਕ : ਪ੍ਰਿੰਸ

ਐਸ ਏ ਐਸ ਨਗਰ, 14 ਜਨਵਰੀ (ਸ.ਬ.) ਸਥਾਨਕ ਫੇਜ਼ 3ਬੀ 1 ਵਿੱਚ ਵੱਖ ਵੱਖ ਐਸੋਸੀਏਸ਼ਨਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਇਸ ਮੌਕੇ ਸਥਾਨਕ ਮਾਰਕੀਟ ਵਿੱਚ ਮਨਾਈ ਗਈ ਲੋਹੜੀ ਦੇ ਤਿਉਹਾਰ ਮੌਕੇ ਸੰਬੋਧਨ ਕਰਦਿਆਂ ਕਂੌਸਲਰ ਅਤੇ ਜਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਲੋਹੜੀ ਵਰਗੇ ਤਿਉਹਾਰ ਸਮਾਜ ਵਿੱਚ ਭਾਈਚਾਰਕ ਸਾਂਝ ਪੈਦਾ ਕਰਦੇ ਹਨ| ਅੱਜ ਦੀ ਨੌਜਵਾਨ ਪੀੜ੍ਹੀ ਆਪਣੇ ਸਭਿਆਚਾਰ ਨੂੰ ਭੁੱਲਦੀ ਜਾ ਰਹੀ ਹੈ| ਇਸ ਲਈ ਨੌਜਵਾਨਾਂ ਅਤੇ ਬੱਚਿਆਂ ਨੂੰ ਲੋਹੜੀ ਅਤੇ ਹੋਰ ਤਿਉਹਾਰਾਂ ਦੀ ਜਾਣਕਾਰੀ ਦੇਣੀ ਬਹੁਤ ਜਰੂਰੀ ਹੈ|
ਇਸ ਮੌਕੇ ਨੈਨਸੀ ਪ੍ਰਿੰਸ ਵਾਲੀਆ, ਦਵਿੰਦਰ ਸਿੰਘ, ਨਾਨਕ ਸਿੰਘ, ਇੰਦਰਜੀਤ ਸਿੰਘ ਟਿੰਕੂ, ਹਰਪ੍ਰੀਤ ਸਿੰਘ ਲਾਲੀ, ਭੁਪਿੰਦਰ ਸਿੰਘ ਕਾਕਾ, ਸਤਨਾਮ ਸਿੰਘ ਮਲਹੋਤਰਾ, ਗੁਰਕੀਰਤ ਸਿੰਘ, ਸੁਰਿੰਦਰ ਸਿੰਘ ਅਤੇ ਹੋਰ ਇਲਾਕਾ ਵਾਸੀ ਮੌਜੂਦ ਸਨ|

Leave a Reply

Your email address will not be published. Required fields are marked *