ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਵਾਸਤੇ ਲੋੜੀਂਦਾ ਸਾਮਾਨ ਦੇਵੇਗੀ ਦਸ਼ਮੇਸ਼ ਵੈਲਫੇਅਰ ਕੌਂਸਲ

ਐਸ ਏ ਐਸ ਨਗਰ, 1 ਮਾਰਚ (ਸ.ਬ.) ਦਸ਼ਮੇਸ਼ ਵੈਲਫੇਅਰ ਕੌਂਸਲ ਦੀ ਕਾਰਜਕਾਰਨੀ ਕਮੇਟੀ ਦੀ ਇੱਕ ਮੀਟਿੰਗ ਪ੍ਰਧਾਨ ਸ੍ਰ. ਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਨਰਲ ਸਕੱਤਰ ਸ੍ਰ. ਦਿਆਲ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਕ ਲੋੜਵੰਦ ਵਿਅਕਤੀ ਦੀ ਬੇਟੀ ਦੇ ਵਿਆਹ ਮੌਕੇ ਘਰੇਲੂ ਸਮਾਨ ਦੇਣ ਲਈ ਵਿਚਾਰ ਚਰਚਾ ਕੀਤੀ ਗਈ| ਇਸ ਲੋੜਵੰਦ ਵਿਅਕਤੀ ਨੇ ਕਂੌਸਲ ਤੱਕ ਪਹੁੰਚ ਕੀਤੀ ਸੀ ਕਿ ਉਸਦੀ ਲੜਕੀ ਦੇ ਵਿਆਹ ਵਿੱਚ ਮਦਦ ਕੀਤੀ ਜਾਵੇ| ਇਸ ਮੌਕੇ ਫੈਸਲਾ ਕੀਤਾ ਗਿਆ ਕਿ ਇਸ ਵਿਅਕਤੀ ਦੀ ਲੜਕੀ ਦੇ ਵਿਆਹ ਮੌਕੇ ਵਿਆਹ ਦਾ ਸਾਮਾਨ ਦਿੱਤਾ ਜਾਵੇਗਾ ਅਤੇ ਮਦਦ ਵੀ ਕੀਤੀ ਜਾਵੇਗੀ|
ਉਹਨਾਂ ਦਸਿਆ ਕਿ ਕੌਂਸਲ ਵਲੋਂ ਪਿਛਲੇ ਕੁੱਝ ਸਾਲਾਂ ਤੋਂ ਦੋ ਬੱਚਿਆਂ ਦੀ ਪੜ੍ਹਾਈ ਦਾ ਸਾਰਾ ਖਰਚ ਦਿੱਤਾ ਜਾ ਰਿਹਾ ਹੈ ਅਤੇ ਇਹ ਸਹਾਇਤਾ ਅੱਗੇ ਵੀ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ| ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਰਕਮ ਭੇਜ ਦਿੱਤੀ ਜਾਵੇਗੀ|
ਇਸ ਮੌਕੇ ਕੌਂਸਲ ਦੇ ਆਗੂ ਬਲਬੀਰ ਸਿੰਘ ਭੰਮਰਾ, ਕੰਵਲਜੀਤ ਸਿੰਘ ਮਣਕੂ, ਗੁਰਚਰਨ ਸਿੰਘ ਨੰਨੜਾ, ਲਖਵੀਰ ਸਿੰਘ ਮਣਕੂ, ਗੁਰਪ੍ਰੀਤ ਸਿੰਘ ਗਾਹਲਾਂ, ਦਰਸ਼ਨ ਸਿੰਘ, ਸਰਵਣ ਸਿੰਘ ਗੋਲਡੀ ਵੀ ਮੌਜੂਦ ਸਨ|

Leave a Reply

Your email address will not be published. Required fields are marked *