ਵਧੀਆ ਰਿਹਾ ਲਾਰੈਂਸ ਪਬਲਿਕ ਸਕੂਲ ਦਾ 10ਵੀਂ ਦਾ ਨਤੀਜਾ

ਐਸ.ਏ.ਐਸ.ਨਗਰ, 15 ਜੁਲਾਈ (ਸ.ਬ.) ਸੀ.ਬੀ.ਐਸ.ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਲਾਰੈਂਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਆਇਆ ਹੈ ਅਤੇ ਸਾਰੇ ਬੱਚੇ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ| 
ਸਕੂਲ ਦੀ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ 174 ਬੱਚਿਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਭ ਬੱਚੇ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ| ਉਹਨਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਮਹਿਕ ਗੋਇਲ ਨੇ 96.2 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ ਅਤੇ ਇਸਤੋਂ ਇਲਾਵਾ 19 ਹੋਰ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਲਏ ਹਨ|

Leave a Reply

Your email address will not be published. Required fields are marked *