ਵਧੀਕ ਜਿਲ੍ਹਾ ਚੋਣ ਅਫਸਰ ਨੇ ਲੇਖ ਮੁਕਾਬਲਿਆਂ ਦੀਆਂ ਜਿਲ੍ਹਾ ਪੱਧਰ ਤੇ ਜੇਤੂ ਅਧਿਆਪਕਾਵਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ

ਐਸ.ਏ.ਐਸ.ਨਗਰ, 1 ਅਕਤੂਬਰ  (ਸ.ਬ.) ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣਾਂ ਦੌਰਾਨ ਟੀਚਿੰਗ ਸਟਾਫ ਵਲੋਂ ਦਿੱਤੀਆਂ                  ਸੇਵਾਵਾਂ ਨੂੰ ਸਨਮਾਨ ਦੇਣ ਲਈ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਟੀਚਿੰਗ ਸਟਾਫ ਦੇ ਲੇਖਣ ਮੁਕਾਬਲੇ ਕਰਵਾਏ ਗਏ ਸਨ| ਜਿਸਦੇ ਨਤੀਜਿਆਂ ਅਨੁਸਾਰ ਜਿਲ੍ਹਾ ਪੱਧਰ ਤੇ ਪਹਿਲੀਆਂ ਤਿੰਨ ਬਿਹਤਰੀਨ ਐਂਟਰੀਆਂ ਵਿੱਚ ਚਾਰ ਅਧਿਆਪਕਾਵਾਂ ਦੀ ਚੋਣ ਹੋਈ ਜਿਨ੍ਹਾਂ ਨੂੰ ਸਨਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਕੁਮਾਰ ਗੁਪਤਾ ਵੱਲੋਂ ਪ੍ਰਸ਼ੰਸਾ ਪੱਤਰ ਦਿੱਤੇ ਗਏ| 
ਜਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਚੋਣ ਡਿਊਟੀ ਨੂੰ ਵਧੇਰੇ ਸੁਖਾਵਾਂ ਬਣਾਉਣ ਲਈ ਸੁਝਾਅ ਲੇਖ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਲੋਹਗੜ੍ਹ ਤੋਂ ਈ.ਟੀ.ਟੀ. ਅਧਿਆਪਕਾ ਸ੍ਰੀਮਤੀ ਰੀਤੂ ਕਪੀਲਾ ਨੇ ਪਹਿਲਾ ਸਥਾਨ,  ‘ਚੋਣ ਦੌਰਾਨ ਤਜਰਬਾ’ ਲੇਖ ਵਿੱਚ ਸਰਕਾਰੀ ਕੰਨਿਆ ਹਾਈ ਸਕੂਲ ਮੁੱਲਾਂਪੁਰ ਗਰੀਬਦਾਸ ਤੋਂ ਸਾਇੰਸ ਮਿਸਟ੍ਰੈਸ ਸ੍ਰੀਮਤੀ ਮੰਜੂ ਬਾਲਾ ਨੇ ਦੂਜਾ ਸਥਾਨ, ”ਕੋਵਿਡ 19 ਅਤੇ ਚੋਣ ਪ੍ਰਕਿਰਿਆ ਵਿੱਚ ਚੁਣੌਤੀਆਂ’ ਲੇਖ ਵਿੱਚ ਸਰਕਾਰੀ ਹਾਈ ਸਕੂਲ ਦੱਪਰ ਦੀ ਅਧਿਆਪਕਾ ਸ੍ਰੀਮਤੀ ਭੁਪਿੰਦਰ ਕੌਰ   ਅਤੇ ‘ਚੋਣ ਡਿਊਟੀ ਨੂੰ ਵਧੇਰੇ ਸੁਖਾਵਾਂ ਬਣਾਉਣ ਲਈ ਸੁਝਾਅ’ ਲੇਖ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਤੋਂ ਹਿੰਦੀ ਮਿਸਟ੍ਰੈਸ ਸ੍ਰੀਮਤੀ ਸੂਦਾ ਜੈਨ ਵੱਲੋਂ ਤੀਜਾ ਸਥਾਨ ਹਾਸਿਲ ਕੀਤਾ ਗਿਆ|
ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਲੇਖਣ ਮੁਕਾਬਲੇ ਚੋਣਾਂ ਦੌਰਾਨ ਤਜ਼ਰਬੇ, ਚੋਣ ਡਿਊਟੀ ਨੂੰ ਹੋਰ ਸੁਖਾਵਾਂ ਬਣਾਉਣ ਲਈ ਸੁਝਾਅ ਅਤੇ ਕੋਵਿਡ-19 ਦੌਰਾਨ ਚੋਣ ਡਿਊਟੀ ਨੂੰ ਦਰਪੇਸ਼ ਚੁਣੌਤੀਆਂ ਵਿਸ਼ਿਆਂ ਤੇ ਕਰਵਾਏ ਗਏ ਸਨ| ਇਸ ਮੌਕੇ ਤਹਿਸੀਲਦਾਰ (ਚੋਣਾਂ) ਸ੍ਰੀ ਸੰਜੇ ਕੁਮਾਰ ਵੀ ਮੌਜੂਦ  ਸਨ|

Leave a Reply

Your email address will not be published. Required fields are marked *