ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ

ਐਸ ਏ ਐਸ ਨਗਰ, 14 ਜੂਨ (ਸ.ਬ.) ਨੇੜਲੇ ਪਿੰਡ ਮਟੌਰ ਵਿਖੇ ਵਾਟਰ ਸਪਲਾਈ ਦੀਆਂ ਨਵੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰ ਦਿਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਸ. ਹਰਪਾਲ ਸਿੰਘ ਚੰਨਾ ਨੇ ਦੱਸਿਆ ਕਿ ਪਿੰਡ ਵਿੱਚ ਵਾਟਰ ਸਪਲਾਈ ਦੀਆਂ ਪਾਈਪਾਂ ਪੁਰਾਣੀਆਂ ਹੋ ਕੇ ਖਰਾਬ ਹੋ ਗਈਆਂ ਸਨ, ਜਿਹਨਾਂ ਵਿੱਚ ਸੀਵਰੇਜ ਦਾ ਪਾਣੀ ਮਿਲ ਜਾਂਦਾ ਸੀ| ਇਸ ਲਈ ਪਾਣੀ ਲਈ ਨਵੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ| ਉਹਨਾਂ ਕਿਹਾ ਕਿ ਇਸ ਸਬੰਧੀ ਨਗਰ ਨਿਗਮ ਦੇ ਮੇਅਰ ਸ. ਕੁਲਵੰਤ ਸਿੰਘ ਨੇ ਜਨ ਸਿਹਤ ਤੇ ਵਾਟਰ ਸਪਲਾਈ ਵਿਭਾਗ ਨੂੰ 78 ਲੱਖ ਰੁਪਏ ਭੇਜ ਦਿੱਤੇ ਹਨ ਅਤੇ ਅੱਜ ਇਸ ਕੰਮ ਨੂੰ ਸ਼ੁਰੂ ਕਰ ਦਿਤਾ ਗਿਆ ਹੈ|
ਇਸ ਮੌਕੇ ਕੌਂਸਲਰ ਕਰਮਜੀਤ ਕੌਰ, ਜਸਪਾਲ ਸਿੰਘ ਬਿੱਲਾ, ਜਗਦੀਪ ਸਿੰਘ ਅਤੇ ਜਨ ਸਿਹਤ ਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ|

Leave a Reply

Your email address will not be published. Required fields are marked *