ਵਾਤਾਵਰਣ ਦੀ ਸਵੱਛਤਾ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਦੀ ਲੋੜ : ਸਿੱਧੂ

ਐਸ.ਏ.ਐਸ.ਨਗਰ, 27 ਅਗਸਤ (ਸ.ਬ.) ਵਾਤਾਵਰਣ ਦੀ ਸਵੱਛਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ ਤਾਂ ਜੋ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ ਪੈ ਸਕੇ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਸ੍ਰ: ਬਲਬੀਰ ਸਿੰਘ ਸਿੱਧੂ ਨੇ ਫੇਜ਼ 7 ਦੀ ਮਾਰਕੀਟ ਵਿਖੇ ਮਿਸ਼ਨ ਤੰਦਰੁਸ਼ਤ ਪੰਜਾਬ ਅਤੇ ਘਰ ਘਰ ਹਰਿਆਲੀ ਤਹਿਤ ਨਿੰਮ ਦੇ ਬੂਟੇ ਲਗਾਉਣ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ| ਸ. ਸਿੱਧੂ ਨੇ ਇਸ ਮੌਕੇ ਜੰਗਲਾਤ ਵਿਭਾਗ ਵੱਲੋਂ ਸ਼ਹਿਰ ਨਿਵਾਸੀਆਂ ਨੂੰ ਨਿੰਮ ਦੇ ਬੂਟੇ ਵੀ ਮੁਫਤ ਵੰਡੇ|
ਸ੍ਰ: ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰੁੱਖ ਲਗਾਓ ਮੁਹਿੰਮ ਵਿੱਚ ਪੰਜਾਬ ਦੇ ਹਰੇਕ ਨਾਗਰਿਕ ਨੂੰ ਇੱਕ-ਇੱਕ ਬੂਟਾ ਲਗਾ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਇਸ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਵੀ ਲੈਣੀ ਚਾਹੀਦੀ ਹੈ| ਉਨ੍ਹਾਂ ਕਿਹਾ ਕਿ ਜੰਗਲਾਂ ਦੀ ਅੰਨੇਵਾਹ ਕਟਾਈ ਕਾਰਨ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਇਆ ਹੈ ਉਥੇ ਵਿਸ਼ਵ ਪੱਧਰ ਤੇ ਆਲਮੀ ਤਪਸ ਵੀ ਵੱਧੀ ਹੈ| ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਧ ਤੋਂ ਵੱਧ ਬੂਟੇ ਲਗਾ ਕੇ ਵਣਾਂ ਹੇਠ ਰਕਬਾ ਵਧਾਉਣ ਲਈ ਵਿਸ਼ੇਸ ਉਪਰਾਲੇ ਕਰ ਰਹੀਂ ਹੈ| ਸ੍ਰ: ਸਿੱਧੂ ਨੇ ਕਿਹਾ ਕਿ ਰੁੱਖਾਂ ਤੋਂ ਬਿਨ੍ਹਾਂ ਮਨੁੱਖ ਦੀ ਜ਼ਿੰਦਗੀ ਅਧੂਰੀ ਹੈ| ਰੁੱਖ ਸਾਨੂੰ ਜਿਥੇ ਆਕਸੀਜ਼ਨ ਪ੍ਰਦਾਨ ਕਰਦੇ ਹਨ, ਉਥੇ ਅਸੀਂ ਰੁੱਖਾਂ ਦੀ ਛਾਂ, ਫਲ ਅਤੇ ਫੁੱਲ ਵੀ ਪ੍ਰਾਪਤ ਕਰਦੇ ਹਾਂ| ਉਨ੍ਹਾਂ ਇਸ ਮੌਕੇ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਆਲੇ ਦੁਆਲੇ ਢੁਕਵੀਂਆਂ ਥਾਵਾਂ ਤੇ ਬੂਟੇ ਲਗਾਉਣ ਨੂੰ ਤਰਜੀਹ ਦੇਣ| ਇਸ ਮੌਕੇ ਵਿਧਾਇਕ ਹਲਕਾ ਬਸੀਪਠਾਣਾ ਸ੍ਰ. ਜੀ.ਪੀ. ਸਿੰਘ, ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਕਿਸਾਨ ਸੈਲ ਕਾਂਗਰਸ ਕਮੇਟੀ ਪੰਜਾਬ ਦੇ ਮਤ ਪ੍ਰਧਾਨ ਸ੍ਰ. ਜੀ. ਐਸ ਰਿਆੜ, ਗੁਰਚਰਨ ਸਿੰਘ ਭਮਰਾ ਵਣ ਰੇਂਜ ਅਫਸਰ ਸ੍ਰੀ ਮਨਜੀਤ ਸਿੰਘ ਅਤੇ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਸਮੇਤ ਹੋਰ ਪਤਵੰਤੇ ਹਾਜਿਰ ਸਨ|

Leave a Reply

Your email address will not be published. Required fields are marked *