ਵਾਤਾਵਰਣ ਦੀ ਸਵੱਛਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ : ਸਿੱਧੂ

ਐਸ.ਏ.ਐਸ ਨਗਰ, 5 ਜੂਨ (ਸ.ਬ.) ਵਾਤਾਵਰਣ ਦੀ ਸਵੱਛਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ ਕਿਉਂਕਿ ਰੁੱਖ ਹੀ ਅਜਿਹਾ ਇੱਕ ਸਾਧਨ ਹਨ ਜਿਹੜੇ ਕਿ ਵੱਧ ਰਹੇ ਪ੍ਰਦੂਸਿਣ ਨੂੰ ਠੱਲ ਪਾ ਸਕਦੇ ਹਨ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਸ੍ਰ: ਬਲਬੀਰ  ਸਿੰਘ ਸਿੱਧੂ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਾਤਾਵਰਣ ਦੀ ਸਵੱਛਤਾ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੇ ਨਾਲ ਸਕੂਲੀ  ਵਿਦਿਆਰਥੀਆਂ ਦੀ ਮੈਰਾਥਨ ਦੌੜ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਕੀਤਾ| ਇਹ ਦੌੜ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਸਿੰਘ ਸਹੀਦਾਂ ਸੋਹਾਣਾ ਵਿਖੇ ਸਮਾਪਤ ਹੋਈ|
ਸ੍ਰੀ ਸਿੱਧੂ ਨੇ ਕਿਹਾ ਕਿ ਮੈਰਾਥਨ ਦੌੜ ਆਮ ਲੌਕਾ ਨੂੰ ਵਾਤਾਵਰਣ ਦੀ ਸਵੱਛਤਾ ਦਾ ਸੁਨੇਹਾ ਦੇਣ ਲਈ ਕਾਰਗਰ ਸਾਬਤ ਹੋਵੇਗੀ| ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਆਖਿਆ ਕਿ ਉਹ ਇੱਕ ਇੱਕ ਰੁੱਖ ਲਗਾ ਕੇ ਉਨ੍ਹਾਂ ਦੇ ਪਾਲਣ ਪੋਸ਼ਣ ਨੂੰ ਵੀ ਯਕੀਨੀ ਬਣਾਉਣ ਜਿਸ ਨਾਲ ਸਾਡਾ ਆਲਾ ਦੁਆਲਾ ਹਰਿਆ ਭਰਿਆ ਹੋ ਸਕਦਾ ਹੈ| ਸ੍ਰੀ ਸਿੱਧੂ ਨੇ ਕਿਹਾ ਕਿ 5 ਸਤੰਬਰ  ਅਧਿਆਪਕ ਦਿਵਸ ਮੌਕੇ ਵਾਤਾਵਰਣ ਦੀ ਸਵੱਛਤਾ ਨੂੰ ਸਮਰਪਿਤ ਮਰਦਾਂ ਅਤੇ ਔਰਤਾਂ ਦੀ ਮੈਰਾਥਨ ਦੌੜ ਕਰਵਾਈ ਜਾਵੇਗੀ| ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰਦ, ਔਰਤਾਂ  ਅਤੇ ਅਧਿਆਪਕਾਂ ਦੀ ਸਮੂਲਿਅਤ ਨੂੰ ਯਕੀਨੀ ਬਣਾਇਆ ਜਾਵੇਗਾ|
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਵਾਤਾਵਰਣ ਪ੍ਰਤੀ ਸਕੂਲੀ ਵਿਦਿਆਰਥੀਆਂ ਨੂੰ ਮੁੱਢ ਤੋਂ ਹੀ ਜਾਗਰੂਕ ਕਰਨ ਦੀ ਲੋੜ ਹੈ| ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ ਵਿੱਚ ਖਾਲੀ ਪਈਆਂ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਉਪਰਾਲੇ ਕਰਨ| ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਸ੍ਰੀਮਤੀ ਸਪਰਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੈਰਾਥਨ ਦੇ ਜੇਤੂਆਂ ਨੂੰ ਅਤੇ ਲੇਖ ਤੇ ਪੇਟਿੰਗ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੀ ਵੰਡੇ|
ਸ੍ਰੀਮਤੀ  ਸਪਰਾ ਨੇ ਮੈਰਾਥਨ ਦੌੜ ਦੇ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਦੇ ਵਿਦਿਆਰਥੀ ਅਮਰਦੀਪ ਸਿੰਘ ਅਤੇ ਲੜਕੀ ਮਨਪ੍ਰੀਤ ਕੌਰ ਨੂੰ ਟਰਾਫੀਆਂ ਦੇ ਕੇ ਸਨਮਾਨਤ ਵੀ ਕੀਤਾ| ਉਨ੍ਹਾਂ ਇਸ ਮੌਕੇ ਸੀਨੀਅਰ ਗਰੁੱਪ ਦੇ ਲੇਖ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਦੇ ਪਹਿਲੇ ਸਥਾਨ ਤੇ ਰਹੇ ਵਿਦਿਆਰਥੀ ਰਮਨਜੀਤ ਸਿੰਘ ਨੂੰ ਅਤੇ ਜੂਨੀਅਰ ਗਰੁੱਪ ਦੇ ਲੇਖ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਰਹੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1  ਦੇ ਵਿਦਿਆਰਥੀ  ਸਿਮਰਨ ਅਤੇ ਪੇਟਿੰਗ ਮੁਕਾਬਲਿਆਂ ਵਿੱਚ ਸੀਨੀਅਰ ਗਰੁੱਪ ਦੇ ਸਰਕਾਰੀ ਹਾਈ ਸਕੂਲ ਮਟੌਰ ਦੇ ਪਹਿਲੇ ਸਥਾਨ ਤੇ ਰਹੇ ਰਾਹੁਲ ਕੁਮਾਰ ਅਤੇ ਜੂਨੀਅਰ ਗਰੁੱਪ ਵਿੱਚ ਪਹਿਲੇ ਸਥਾਨ ਤੇ ਰਹੇ ਰੋਹਨ ਕੁਮਾਰ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਦੇ ਵਿਦਿਆਰਥੀ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ| ਸ੍ਰੀਮਤੀ ਸਪਰਾ ਨੇ ਇਸ ਮੌਕੇ ਡੇਰਾਬੱਸੀ,  ਖਰੜ ਤਹਿਸੀਲ ਦੇ ਸਕੂਲੀ ਵਿਦਿਆਰਥੀ ਜਿਨ੍ਹਾਂ ਨੇ ਲੇਖ ਅਤੇ ਪੇਟਿੰਗ ਮੁਕਾਬਲਿਆਂ ਵਿੱਚ ਪੁਜੀਸ਼ਨਾ ਹਾਸਲ ਕੀਤੀਆਂ ਸਨ| ਉਨ੍ਹਾਂ ਨੂੰ ਵੀ  ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ| ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ ( ਜਨਰਲ) ਸ੍ਰੀ ਜਸਵੀਰ ਸਿੰਘ, ਸਹਾਇਕ ਕਮਿਸ਼ਨਰ ( ਸ਼ਿਕਾਇਤਾ) ਡਾ: ਨਾਯਨ ਭੁੱਲਰ, ਜ਼ਿਲ੍ਹਾ ਜੰਗਲਾਤ ਅਫਸ਼ਰ ਗੁਰਅਮਨ ਸਿੰਘ , ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ )ਸ੍ਰੀ ਬਲਜਿੰਦਰ ਸਿੰਘ,  ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ, ਰਵਿੰਦਰ ਕੌਰ, ਸਹਾਇਕ ਸਿੱਖਿਆ ਅਫ਼ਸਰ ਜਸਵਿੰਦਰ ਕੌਰ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਸਕੂਲਾਂ ਦੇ ਮੁੱਖੀ ਵੀ ਮੌਜੂਦ ਸਨ|

Leave a Reply

Your email address will not be published. Required fields are marked *