ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ

ਐਸ ਏ ਐਸ ਨਗਰ, 30 ਜੂਨ (ਸ.ਬ.) ਭਾਈ ਘਣਈਆ ਜੀ ਵੈਲਫੇਅਰ ਸੁਸਾਇਟੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ ਵੱਖ ਥਾਵਾਂ ਉਪਰ ਪੌਦੇ ਲਗਾਏ ਗਏ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਸ੍ਰੀ ਕੇ ਕੇ ਸੈਣੀ ਨੇ ਦੱਸਿਆ ਕਿ ਸੁਸਾਇਟੀ ਵਲੋਂ ਮੁਹਾਲੀ ਸ਼ਹਿਰ ਦਾ ਵਾਤਾਵਰਨ ਹਰਿਆ ਭਰਿਆ ਰੱਖਣ ਲਈ ਸਥਾਨਕ ਫੇਜ਼ 5 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਬਾਗਵਾਨੀ ਵਿਭਾਗ ਜਿਲ੍ਹਾ ਮੁਹਾਲੀ ਦੀ ਸਹਾਇਤਾ ਨਾਲ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਗਏ| ਪੌਦੇ ਲਗਾਉਣ ਦੀ ਸ਼ੁਰੂਆਤ ਡੀ ਸੀ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵਲੋਂ ਪੌਦਾ ਲਾ ਕੇ ਕੀਤੀ ਗਈ| ਇਸ ਮੌਕੇ ਸ੍ਰੀਮਤੀ ਸਪਰਾ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਹਰ ਮਨੁੱਖ ਨੂੰ ਆਪਣੇ ਘਰ ਅਤੇ ਆਪਣੇ ਘਰ ਦੇ ਬਾਹਰ ਇੱਕ ਇੱਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ| ਉਹਨਾਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਾਓ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ| ਇਸ ਮੌਕੇ ਵਣ ਵਿਭਾਗ ਦੇ ਰੇਂਗ ਅਫਸਰ ਖਰੜ ਮਨਜੀਤ ਸਿੰਘ ਸਿੱਧੂ ਅਤੇ ਉਹਨਾਂ ਦੀ ਟੀਮ, ਯਾਦਵਿੰਦਰ ਸਿੰਘ, ਮੇਵਾ ਸਿੰਘ, ਰਜਿੰਦਰ ਸਿੰਘ, ਨਰਿੰਦਰ ਸਿੰਘ, ਤੇਜਵੰਤ ਸਿੰਘ, ਅਮਨਪ੍ਰੀਤ ਸਿੰਘ, ਸ੍ਰੀਮਤੀ ਕਮਲੇਸ਼ ਗੋਇਲ, ਸ੍ਰੀਮਤੀ ਆਸ਼ਾ ਸੈਣੀ, ਸ੍ਰੀਮਤੀ ਪਰਮਜੀਤ ਕੌਰ, ਅਜੀਤ ਸਿੰਘ, ਬਲਬੀਰ ਸਿੰਘ, ਅਜੀਤ ਸਿੰਘ, ਸੁਨੀਲ, ਬਚਿੱਤਰ ਸਿੰਘ, ਚਰਨਜੀਤ ਕੌਰ ਵੀ ਮੌਜੂਦ ਸਨ

Leave a Reply

Your email address will not be published. Required fields are marked *