ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ : ਬੱਬੀ ਬਾਦਲ

ਐਸ ਏ ਐਸ ਨਗਰ, 6 ਅਗਸਤ (ਸ.ਬ.) ਸਹੀਦ ਭਗਤ ਸਿੰਘ ਯੂਥ ਕਲੱਬ ਅਜੀਤਗੜ੍ਹ ਵੱਲੋਂ ਅੱਜ ਪੌਦਾ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ| ਇਸ ਮੁਹਿੰਮ ਦਾ ਉਦਘਾਟਨ ਕਰਨ ਲਈ ਪਹੁੰਚੇ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੌਦਾ ਲਗਾ ਕੇ ਇਸ ਮੁਹਿੰਮ ਦਾ ਆਗਾਜ ਕੀਤਾ| ਇਸ ਮੌਕੇ ਬੱਬੀ ਬਾਦਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਵਾਤਾਵਰਨ ਦੀ ਸ਼ੁਧਤਾ ਲਈ ਪੰਜਾਬ ਦੇ ਹਰ ਇਕ ਪਿੰਡ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ ਅਤੇ ਜਨਤਕ ਲਹਿਰ ਆਰੰਭੀ ਜਾਵੇਗੀ| ਇਸ ਮੌਕੇ ਪਰਵਿੰਦਰ ਸਿੰਘ, ਜਸਪ੍ਰੀਤ ਸਿੰਘ ਕਾਕਾ, ਗੁਰਪ੍ਰੀਤ ਸਿੰਘ, ਮੋਨੀ, ਕਿਰਤ ਸੈਣੀ, ਰੂਬਲ ਰੰਗੀਆ, ਮਨਜੀਤ ਸਿੰਘ, ਦਵਿੰਦਰ ਸਿੰਘ, ਕ੍ਰਮਜੀਤ ਸਿੰਘ, ਲਖਵਿੰਦਰ ਸਿੰਘ, ਮਾਨ ਸਿੰਘ, ਹਰਦੀਪ ਸਿੰਘ, ਗੁਰਚਰਨ ਸਿੰਘ, ਰਣਜੀਤ ਬਰਾੜ, ਜਗਤਾਰ ਸਿੰਘ ਘੜੂੰਆਂ, ਪ੍ਰਭਦੀਪ ਸਿੰਘ, ਗੁਰਜੰਟ ਸਿੰਘ ਆਦਿ ਹਾਜਰ ਸਨ|

Leave a Reply

Your email address will not be published. Required fields are marked *